Punjab School Timing Change: ਪੰਜਾਬ ਸਰਕਾਰ ਨੇ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇੰਨੇ ਵਜੇ ਲੱਗਣਗੇ ਸਕੂਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab School Timing Change : ਪ੍ਰਾਇਮਰੀ ਸਕੂਲਾਂ ਦਾਂ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ

Punjab School Timing Change News

Punjab School Timing Change News: ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਅੱਜ ਤੋਂ ਲਾਗੂ ਹੋਣਗੇ ਅਤੇ 28 ਫ਼ਰਵਰੀ 2026 ਤੱਕ ਲਾਗੂ ਰਹਿਣਗੇ।

ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਹੈ।