ਸੰਤ ਬਲਬੀਰ ਸਿੰਘ ਸੀਚੇਵਾਲ ਦੇ ਮਾਮਲੇ 'ਚ ਪੰਜਾਬ ਸਰਕਾਰ ਦਾ ਯੂ-ਟਰਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਜਨਤਾ ਦੇ ਵਿਰੋਧ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ। ਪੰਜਾਬ ਸਰਕਾਰ ਨੇ ਅਹੁਦੇ ਤੋਂ ਹਟਾਏ ਗਏ ਸੰਤ ਬਲਬੀਰ ਸਿੰਘ ...

ਸੰਤ ਸੀਚੇਵਾਲ

ਚੰਡੀਗੜ੍ਹ (ਭਾਸ਼ਾ) : ਆਮ ਜਨਤਾ ਦੇ ਵਿਰੋਧ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ। ਪੰਜਾਬ ਸਰਕਾਰ ਨੇ ਅਹੁਦੇ ਤੋਂ ਹਟਾਏ ਗਏ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮੁੜ ਤੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਨਿਯੁਕਤ ਕਰ ਦਿੱਤਾ ਹੈ। ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਕਮ ਜਾਰੀ ਕਰ ਸੰਤ ਸੀਚੇਵਾਲ ਨੂੰ ਮੁੜ ਤੋਂ  ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਥਾਪਿਆ ਹੈ। ਦਰਅਸਲ ਬੀਤੇ ਦਿਨੀ ਸੰਤ ਸੀਚੇਵਾਲ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਇਸਦਾ ਕਾਰਨ ਨੈਸ਼ਨਲ ਗ੍ਰੀਨ ਟਰਬਿਉਨਲ ਵੱਲੋਂ ਲਗਾਏ ਗਏ 50 ਕਰੋੜ ਰੁਪਏ ਦੇ ਜੁਰਮਾਨੇ ਨੂੰ ਮੰਨਿਆ ਜਾ ਰਿਹਾ ਸੀ।

ਪੰਜਾਬ ਸਰਕਾਰ ਨੂੰ ਦਰਿਆਵਾਂ ਦਾ ਪਾਣੀ ਪ੍ਰਦੂਸ਼ਣ ਹੋਣ ਤੋਂ ਰੋਕਣ ਕਰਕੇ ਜੁਰਮਾਨਾ ਲਗਾਇਆ ਗਿਆ ਸੀ ਅਤੇ ਇਹ ਜੁਰਮਾਨਾ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬਣਾਈ ਗਈ ਰੀਪੋਰਟ ਦੇ ਅਧਾਰ 'ਤੇ ਲੱਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਸੰਤ ਸੀਚੇਵਾਲ ਨੂੰ ਅਹੁਦੇ ਤੋਂ ਹਟਾ ਦਿੱਤਾ, ਪਰ ਹੁਣ ਵਿਰੋਧੀਆਂ ਅਤੇ ਆਮ ਜਨਤਾ ਦੇ ਵਿਰੋਧ ਤੋਂ ਬਾਅਦ ਦੋਬਾਰਾ ਅਹੁਦੇ 'ਤੇ ਨਿਯੁਕਤ ਕਰ ਦਿੱਤਾ ਹੈ।