ਪਾਕਿ ਮੰਤਰੀ ਦੇ ਬਿਆਨ ਤੋਂ ਬਾਅਦ ਕੈਪਟਨ ਨੇ ਕਿਹਾ, ‘ਅਪਣੀ ਦੋਸਤੀ ਨੂੰ ਲੈ ਕੇ ਸਾਵਧਾਨ ਰਹਿਣ ਸਿੱਧੂ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਲਾਂਘੇ ‘ਤੇ ਪਾਕਿ ਮੰਤਰੀ ਦੇ ਬਿਆਨ ਤੋਂ ਬਾਅਦ ਕੈਪਟਨ ਨੇ ਸਾਬਕਾ ਮੰਤਰੀ ਨਵਜੋਤ ਸਿੰਘ ਨੂੰ ਸਿੱਧੂ ਨੂੰ ਅਪਣੀ ਦੋਸਤੀ ਨੂੰ ਲੈ ਕੇ ਸਾਵਧਾਨ ਰਹਿਣ ਲਈ ਕਿਹਾ ਹੈ।

Captain Amrinder Singh and Navjot Sidhu

ਚੰਡੀਗੜ੍ਹ : ਕਰਤਾਰਪੁਰ ਲਾਂਘੇ ‘ਤੇ ਪਾਕਿ ਮੰਤਰੀ ਦੇ ਬਿਆਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਨੂੰ ਸਿੱਧੂ ਨੂੰ ਅਪਣੀ ਦੋਸਤੀ ਨੂੰ ਲੈ ਕੇ ਸਾਵਧਾਨ ਰਹਿਣ ਲਈ ਕਿਹਾ ਹੈ। ਸ਼ਨੀਵਾਰ ਨੂੰ ਪਾਕਿਸਤਾਨ ਰੇਲ ਮੰਤਰੀ ਨੇ ਦਾਅਵਾ ਕੀਤਾ ਕਿ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਉਦਘਾਟਨ ਪਿੱਛੇ ਪਾਕਿ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਦਿਮਾਗ ਹੈ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇਹ ਗੱਲ ਹਮੇਸ਼ਾਂ ਭਾਰਤ ਨੂੰ ਚੁੱਭਦੀ ਰਹੇਗੀ। ਉਹਨਾਂ ਦੇ ਇਸ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ। ਪਾਕਿ ਰੇਲ ਮੰਤਰੀ ਸ਼ੇਖ ਰਾਸ਼ਿਦ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸ਼ੇਖ ਰਾਸ਼ਿਦ ਦੇ ਖੁਲਾਸੇ ਨਾਲ ਪਾਕਿਸਤਾਨ ਦੀ ਹਕੀਕਤ ਸਾਹਮਣੇ ਆ ਗਈ ਹੈ।

ਕੈਪਟਨ ਨੇ ਕਿਹਾ ਹੈ ਕਿ ਉਹ ਪਹਿਲਾਂ ਹੀ ਕਹਿ ਰਹੇ ਸੀ ਕਿ ਪਾਕਿਸਤਾਨ ਦੇ ਇਸ ਪਿੱਛੇ ਕੁਝ ਹੋਰ ਹੀ ਮਨਸੂਬੇ ਹਨ। ਅੱਜ ਪਾਕਿਸਤਾਨੀ ਮੰਤਰੀ ਨੇ ਖੁਦ ਹੀ ਇਸ ਦਾ ਖੁਲਾਸਾ ਕਰਕੇ ਉਸ ਉੱਪਰ ਮੋਹਰ ਲਾ ਦਿੱਤੀ ਹੈ। ਇਸ ਮਾਮਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਖ਼ਬਰਦਾਰ ਰਹਿਣ ਤੇ ਇਮਰਾਨ ਖਾਨ ਦੀ ਦੋਸਤੀ ਦੇ ਅਧਾਰ 'ਤੇ ਪਾਕਿਸਤਾਨ ਦੀ ਫੈਸਲਿਆਂ ਨੂੰ ਨਾ ਵੇਖਣ।

ਉਨ੍ਹਾਂ ਕਿਹਾ ਕਿ ਇਕ ਤਰ੍ਹਾਂ ਸਿੱਧੂ ਦੀ ਨਿੱਜੀ ਦੋਸਤੀ ਭਾਰਤ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਦੱਸ ਦਈਏ ਕਿ ਪਾਕਿ ਪੀਐਮ ਇਮਰਾਨ ਖ਼ਾਨ ਨੇ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ। ਗੁਰੂ ਨਾਨਕ ਦੇਵ  ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਏ ਇਸ ਉਦਘਾਟਨ ਤੋਂ ਬਾਅਦ ਭਾਰਤੀ ਸਿੱਧ ਸ਼ਰਧਾਲੂ ਬਿਨਾਂ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਜਾਣ ਲੱਗੇ। ਪਾਕਿ ਰੇਲ ਮੰਤਰੀ ਨੇ ਇਸ ਬਿਆਨ ਦੇ ਜ਼ਰੀਏ ਹਾਲੇ ਤੱਕ ਕਰਤਾਰਪੁਰ ਲਾਂਘੇ ਲਈ ਪੀਐਮ ਇਮਰਾਨ ਖ਼ਾਨ ਨੂੰ ਦਿੱਤੇ ਜਾਣ ਵਾਲੇ ਸਿਹਰੇ ਦੇ ਉਲਟ ਗੱਲ ਕਹੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।