ਤੁਸੀਂ ਵੀ ਹੋ ਜਾਓ ਸਾਵਧਾਨ! ਪੰਜਾਬ ਦਾ ਇਹ ਸ਼ਹਿਰ ਧੋਖੇਬਾਜ਼ ਟ੍ਰੈਵਲ ਏਜੰਟਾਂ ਦੇ ਜਾਲ ‘ਚ ਫਸਿਆ ਬੁਰਾ

ਏਜੰਸੀ

ਖ਼ਬਰਾਂ, ਪੰਜਾਬ

ਬੇਸ਼ੱਕ ਪੈਸੇ ਖਰਚ ਕਰਕੇ ਪੰਜਾਬੀ ਵਿਦੇਸ਼ਾਂ ਨੂੰ ਜਾ ਰਹੇ ਹਨ ਪਰ ਉਨ੍ਹਾਂ ਦੇ...

Travel agent

ਕਪੂਰਥਲਾ: ਅੱਜ ਕੱਲ੍ਹ ਲੋਕਾਂ ਵਿਚ ਵਿਦੇਸ਼ਾਂ ’ਚ ਜਾਣ ਦਾ ਬਹੁਤ ਜ਼ਿਆਦਾ ਕ੍ਰੇਜ਼ ਦੇਖਣ ਨੂੰ ਮਿਲਦਾ ਹੈ। ਲੋਕ ਵਿਦੇਸ਼ ਜਾਣਾ ਬਹੁਤ ਪਸੰਦ ਕਰਦੇ ਹਨ। ਪਰ ਇਸ ਦੇ ਚਲਦੇ ਕੁੱਝ ਲੋਕ ਜਾਅਲੀ ਏਜੰਟਾਂ ਦੇ ਹੱਥੀ ਚੜ੍ਹ ਜਾਂਦੇ ਹਨ। ਜ਼ਿਲੇ 'ਚ ਇਸ ਸਮੇਂ ਵੱਡੇ ਪੱਧਰ 'ਤੇ ਧੋਖੇਬਾਜ਼ (ਨਕਲੀ) ਟਰੈਵਲ ਏਜੰਟ ਆਪਣੇ ਪੈਰ ਜਮਾਈ ਬੈਠੇ ਹਨ ਜੋ ਦਿਨ-ਦਿਹਾੜੇ ਹੀ ਭੋਲੇ-ਭਾਲੇ ਲੋਕਾਂ ਦੀ ਲੁੱਟ ਕਰ ਰਹੇ ਹਨ।

ਜਾਂਚ 'ਚ ਜਿਸਦੇ ਕੋਲ ਲਾਇਸੈਂਸ ਨਹੀਂ ਹੋਵੇਗਾ ਉਸਦੇ ਵਿਰੁੱਧ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਐੱਫ. ਆਈ. ਆਰ. ਦਰਜ ਕਰਵਾਈ ਜਾਵੇਗੀ। ਇਸ ਦੇ ਇਲਾਵਾ ਬਿਨਾਂ ਰਜਿਟਰੇਸ਼ਨ ਦੇ ਚੱਲ ਰਹੇ ਦਫਤਰਾਂ ਨੂੰ ਸੀਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਿਨਾਂ ਰਜਿਸਟਰੇਸ਼ਨ ਕਰਵਾਏ ਕੋਈ ਵੀ ਟਰੈਵਲ ਏਜੰਟ ਕੰਮ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ ਕਿ ਟਰੈਵਲ ਏਜੰਟ ਹੀ ਨਹੀਂ ਟਿਕਟਿੰਗ ਸੇਲ ਏਜੰਟ, ਆਈਲੈੱਟਸ ਦੇ ਕੋਚਿੰਗ ਸੈਂਟਰਾਂ ਦੇ ਲਈ ਵੀ ਲਾਇਸੈਂਸ ਜ਼ਰੂਰੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।