ਪੰਜਾਬ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਕੀਤੇਪ੍ਰਬੰਧ,ਵਿੰਨੀ ਮਹਾਜਨ ਨੇ ਲੋਕਾਂ ਨੂੰ ਦਿਵਾਇਆ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਦਾ ਇਲਾਜ ਫਿਲਹਾਲ ਮਾਸਕ ਲਾਉਣ ਤੇ ਹੱਥਾਂ ਨੂੰ ਸੈਨੇਟਾਇਜ਼ ਕਰਦੇ ਰਹਿਣਾ ਹੈ।

corona

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੋ ਗਈ ਹੈ ਪਰ ਇਸ ਦੇ ਬਾਵਜੂਦ ਪੰਜਾਬ ਇਸ ਤੋਂ  ਨਜਿੱਠਣ ਲਈ ਪੰਜਾਬ ਤਿਆਰ ਹੈ। ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਪੰਜਾਬ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੇ ਬਾਵਜੂਦ ਕੋਰੋਨਾ ਨੂੰ ਹਲਕੇ 'ਚ ਨਾ ਲਿਆ ਜਾਵੇ ਅਤੇ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਪਹਿਲਾਂ ਦੀ ਤਰ੍ਹਾਂ ਹੀ ਕੀਤਾ ਜਾਵੇ ਕਿਉਂਕਿ ਕੋਰੋਨਾ ਦਾ ਇਲਾਜ ਫਿਲਹਾਲ ਮਾਸਕ ਲਾਉਣ ਤੇ ਹੱਥਾਂ ਨੂੰ ਸੈਨੇਟਾਇਜ਼ ਕਰਦੇ ਰਹਿਣਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ  ਵੀਡੀਓ ਕਾਨਫੰਰਸਿੰਗ ਜਰੀਏ ਕੋਵਿਡ-19 ਦੇ ਪ੍ਰਬੰਧਾਂ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਆਕਸੀਜਨ ਤੇ ਆਈਸੀਯੂ ਬੈਡਾਂ ਦੀ ਸੰਖਿਆਂ ਦੀ ਸੰਖਿਆਂ 'ਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਕੋਰੋਨਾ ਵਾਇਰਸ ਕਾਰਨ ਲੁਧਿਆਣਾ 'ਚ 3 ਮੌਤਾਂ ਹੋਈਆਂ ਹਨ ਤੇ 108 ਨਵੇਂ ਮਾਮਲੇ ਸਾਹਮਣੇ ਆਏ ਹਨ। ਮਿ੍ਤਕਾਂ ਵਿਚ 1 ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 2 ਮੌਤਾਂ ਬਾਹਰਲੇ ਜ਼ਿਲਿ੍ਹਆਂ ਅਤੇ ਰਾਜਾਂ ਨਾਲ ਸਬੰਧਤ ਹਨ। ਦੇਸ਼ 'ਚ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ ਨਵੇਂ ਮਾਮਲੇ 40 ਹਜ਼ਾਰ ਤੋਂ ਘੱਟ ਰਹੇ।

ਜਾਰੀ ਅੰਕੜਿਆਂ ਅਨੁਸਾਰ ਇਕ ਦਿਨ 'ਚ 38,772 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਸ਼ਨ ਦੇ ਮਾਮਲੇ ਵੱਧ ਕੇ 94,31,691 ਹੋ ਗਏ। ਉਥੇ 443 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਿ੍ਤਕਾਂ ਦੀ ਗਿਣਤੀ ਵੱਧ ਕੇ 1,37,139 ਹੋ ਗਈ।