ਵੱਡੀ ਸਾਜ਼ਿਸ਼ ਨਾਕਾਮ: RDX ਸਮੇਤ ਪੁਲਿਸ ਨੇ ਦਬੋਚਿਆ ਨੌਜਵਾਨ

ਏਜੰਸੀ

ਖ਼ਬਰਾਂ, ਪੰਜਾਬ

ਪਾਕਿਸਤਾਨੀ ਸਮੱਗਲਰਾਂ ਨਾਲ ਸੀ ਸਿੱਧਾ ਸੰਪਰਕ

crime

ਗੁਰਦਾਸਪੁਰ : ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਕੋਲੋਂ 1 ਕਿਲੋ ਆਰ.ਡੀ.ਐਕਸ ਬਰਾਮਦ ਹੋਇਆ ਹੈ।

ਆਰਡੀਐਕਸ ਮਿਲਣ ਤੋਂ ਬਾਅਦ ਪੁਲਿਸ ਮਹਿਕਮਾ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਦਾ ਪਾਕਿਸਤਾਨ ਦੇ ਸਮੱਗਲਰਾਂ ਨਾਲ ਸਿੱਧਾ ਸੰਪਰਕ ਹੈ।  ਸੂਤਰਾਂ ਮੁਤਾਬਕ ਨੌਜਵਾਨ ਨੇ ਪਾਕਿਸਤਾਨ ਤੋਂ ਆਰਡੀਐਕਸ ਮੰਗਵਾਇਆ ਸੀ।