ਖਰੜ ਵਿਖੇ ਬਿਜਲੀ ਦੇ ਟਾਵਰ ਤੇ ਚੜ੍ਹੇ ਕੱਚੇ ਅਧਿਆਪਕ, 'ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ ਥੱਲੇ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਦੀ ਰਿਹਾਇਸ਼ ਨਜ਼ਦੀਕ ਟਾਵਰ ਤੇ ਚੜ੍ਹੇ ਅਧਿਆਪਕ

file photo

 

ਖਰੜ: ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਚੰਨੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਦਰਅਸਲ ਖਰੜ 'ਚ ਟਾਵਰ 'ਤੇ ਚੜ੍ਹੇ ਕੱਚੇ ਅਧਿਆਪਕਾਂ ਨੇ ਆਪਣੀ ਆਵਾਜ਼ ਬੁਲੰਦ ਕਰਨ ਲਈ ਸਾਰਿਆਂ ਨੂੰ ਇੱਥੇ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਆਪਣਾ ਮਸਲਾ ਹੱਲ ਕਰਵਾਉਣਾ ਚਾਹੁੰਦੇ ਹੋ ਤਾਂ ਜਲਦੀ ਇੱਥੇ ਪਹੁੰਚੋ।

 

ਉਨ੍ਹਾਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਕਹਿੰਦੇ ਹਨ ਕਿ ਮੈਂ ਗਰੀਬਾਂ ਦਾ ਮਸੀਹਾ ਹਾਂ। ਅਸੀਂ ਔਰਤਾਂ ਨੂੰ ਰੁਜ਼ਗਾਰ ਦਿੰਦੇ ਹਾਂ। ਅੱਜ ਉਹ ਭੈਣਾਂ ਟਾਵਰਾਂ 'ਤੇ ਬੈਠੀਆਂ ਹਨ।

 

ਬੜੀ ਸ਼ਰਮ ਦੀ ਗੱਲ ਹੈ ਕਿ ਅੱਜ ਵੀ ਸਰਕਾਰ ਸਾਨੂੰ ਪੱਕਾ ਰੁਜ਼ਗਾਰ ਨਹੀਂ ਦੇ ਰਹੀ। ਚੰਨੀ ਸਰਕਾਰ ਡੁੱਬ ਕੇ ਮਰ ਜਾਵੇ। ਇਸ ਦੌਰਾਨ ਉਨ੍ਹਾਂ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਵੀ ਲਾਏ।