84 ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮੋਦੀ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ 1984 ਸਿੱਖ ਦੇ ਸਿੱਖ ਕਤਲੇਆਮ ਮਾਮਲੇ ਨੂੰ ਲੈ ...

Narendra Modi

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ 1984 ਸਿੱਖ ਦੇ ਸਿੱਖ ਕਤਲੇਆਮ ਮਾਮਲੇ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ 84 ਸਿੱਖ ਕਤਲੇਆਮ  ਮਾਮਲੇ ਬਾਰੇ ਚਰਚਾ ਕੀਤੀ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਪੀੜਿਤ ਪਰਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਮੰਗ ਕੀਤੀ ਹੈ।

ਕਿ ਗਾਂਧੀ ਪਰਵਾਰ ਦੇ ਨਾਂ ਤੇ ਹਟਾਇਆ ਜਾਵੇ। ਇਸ ਦੇ ਨਾਲ ਹੀ ਮੈਂਬਰਾਂ ਨੇ 84 ਪੀੜਿਤ ਅਤੇ ਗਵਾਹਾਂ ਨੂੰ ਸੁਰੱਖਿਆ ਦੇਣ ਦੀ ਮੰਗ ਵੀ ਕੀਤੀ ਹੈ। ਸ਼੍ਰੋਮਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਲਦੀ ਹੀ ਕਾਂਗਰਸ ਦੇ ਵੱਡੇ ਮੁੱਗਰਮੱਛ ਵੀ ਫੜ ਲਏ ਜਾਣਗੇ। ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਜਿਹੜਾ ਦੋਸ਼ੀ ਹਲੇ ਬਾਹਰ ਹਨ, ਉਹਨਾਂ ‘ਤੇ ਵੀ ਕਾਰਵਾਈ ਕੀਤੀ ਜਾਵੇ ਤਾਂ ਜੋ 84 ਦੇ ਪੀੜਿਤ ਪਰਵਾਰਾਂ ਨੂੰ ਇਨਸਾਫ਼ ਮਿਲ ਸਕੇ।

ਇਸ ਵਿਚ ਕੇਂਦਰੀ ਫੂਡ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, 84 ਦੰਗਾ ਪੀੜਿਤ ਅਤੇ ਗਵਾਹ ਨਿਰਪ੍ਰੀਤ ਕੌਰ, ਜੰਗਸ਼ੇਰ ਸਿੰਘ ਅਤੇ ਜਗਦੀਸ਼ ਕੌਰ ਵੀ ਸ਼ਾਮਲ ਹਨ।