ਹਜ਼ੂਰ ਸਾਹਿਬ ਲਈ ਸਿੱਧੀ ਉਡਾਣ, ਸਿੱਖ ਸ਼ਰਧਾਲੂਆਂ ਨੂੰ ਮਿਲਿਆ ਨਵੇਂ ਸਾਲ ਦਾ ਤੋਹਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਖ ਸ਼ਰਧਾਲੂਆਂ ਲਈ ਇਸ ਸਾਲ ਦਾ ਇਕ ਖ਼ਾਸ ਤੋਹਫ਼ਾ ਏਅਰ ਇੰਡੀਆ ਵਲੋਂ ਦਿਤਾ...

Air service from Chandigarh to Nanded Sahib

ਚੰਡੀਗੜ੍ਹ : ਸਿੱਖ ਸ਼ਰਧਾਲੂਆਂ ਲਈ ਇਸ ਸਾਲ ਦਾ ਇਕ ਖ਼ਾਸ ਤੋਹਫ਼ਾ ਏਅਰ ਇੰਡੀਆ ਵਲੋਂ ਦਿਤਾ ਗਿਆ ਹੈ। ਦਰਅਸਲ ਚੰਡੀਗੜ੍ਹ-ਨੰਦੇੜ (ਹਜ਼ੂਰ ਸਾਹਿਬ) ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ। ਇਹ ਸੇਵਾ 8 ਜਨਵਰੀ, 2019 ਨੂੰ ਸ਼ੁਰੂ ਕੀਤੀ ਜਾਵੇਗੀ। ਚੰਡੀਗੜ੍ਹ ਤੋਂ ਹਜ਼ੂਰ ਸਾਹਿਬ ਲਈ ਉਡਾਣ ਹਫ਼ਤੇ ਵਿਚ ਦੋ ਦਿਨ ਤੈਅ ਕੀਤੇ ਗਏ ਹਨ। ਇਹ ਦਿਨ ਮੰਗਲਵਾਰ ਅਤੇ ਬੁੱਧਵਾਰ ਹਨ।

ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿਚੋਂ ਇਕ ਹੈ। ਇਹ ਨੰਦੇੜ ਵਿਚ ਗੋਦਾਵਰੀ ਨਦੀ ਦੇ ਕਿਨਾਰੇ ‘ਤੇ ਸਥਿਤ ਹੈ। ਇਹ ਪਵਿੱਤਰ ਅਸਥਾਨ ਉਸ ਜਗ੍ਹਾ ‘ਤੇ ਬਣਿਆ ਹੈ, ਜਿੱਥੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਜੋਤੀ-ਜੋਤ ਸਮਾਏ ਸਨ। ਮਹਾਰਾਜਾ ਰਣਜੀਤ ਸਿੰਘ ਦੇ ਹੁਕਮ ‘ਤੇ 1832 ਤੇ 1837 ਦੇ ਵਿਚਕਾਰ ਇਹ ਗੁਰਦੁਆਰਾ ਸਾਹਿਬ ਬਣਾਇਆ ਗਿਆ ਸੀ।