ਕੈਪਟਨ ਵਲੋਂ ਮੁੱਖ ਅਤੇ ਮਿਨੀ ਸਕੱਤਰੇਤ ਦੀਆਂ ਇਮਾਰਤਾਂ ਨੂੰ ਮੁੜ ਨਵਿਆਉਣ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਅਤੇ ਮਿਨੀ ਸਕੱਤਰੇਤ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ...

Captain orders for renewal of buildings of main and mini secretariat

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਅਤੇ ਮਿਨੀ ਸਕੱਤਰੇਤ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਸੁਵਿਧਾਵਾਂ ਨੂੰ ਨਵਿਆਉਣ ਵਾਸਤੇ ਮੁੱਖ ਸਕੱਤਰ ਨੂੰ ਵਿਸਤ੍ਰਤ ਯੋਜਨਾ ਬਣਾਉਣ ਵਾਸਤੇ ਆਖਿਆ ਹੈ। ਮੁੱਖ ਮੰਤਰੀ ਨੇ ਸਰਕਾਰੀ ਫਾਈਲਾਂ ਦੀ ਡੈਜ਼ਿਗਨੇਸ਼ਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਵੀ ਮੁੱਖ ਸਕੱਤਰ ਨੂੰ ਨਿਰਦੇਸ਼ ਦਿਤੇ ਹਨ। 

ਸੂਬੇ ਦੇ ਵਿਕਾਸ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਖੜਨ ਲਈ ਜ਼ੋਰਦਾਰ ਹੰਭਲਾ ਮਾਰਨ ਲਈ ਮੁਲਾਜ਼ਮਾਂ ਨੂੰ ਸੱਦਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਅਪਣੀਆਂ ਸੇਵਾਵਾਂ ਨਿਭਾਉਣ ਲਈ ਸਾਰੀ ਸਰਕਾਰੀ ਸਹਾਇਤਾ ਅਤੇ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਬਹੁਤ ਸਾਰੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਨਾਲ ਸੈਲਫ਼ੀ ਲੈਣ ਦੀ ਬੇਨਤੀ ਕੀਤੀ ਜਿਸ ਨੂੰ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਅਤੇ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਖੂਬ ਸੈਲਫੀਆਂ ਲਈਆਂ। 

ਇਸ ਤੋਂ ਪਹਿਲਾਂ ਮੁੱਖ ਮੰਤਰੀ ਸੱਤਵੀਂ ਮੰਜ਼ਲ 'ਤੇ ਸਹਿਕਾਰਤਾ ਅਤੇ ਖੇਤੀਬਾੜੀ ਵਿਭਾਗਾਂ ਦੀਆਂ ਬਰਾਂਚਾਂ ਵਿੱਚ ਗਏ ਅਤੇ ਉੱਥੇ ਫਾਈਲਾਂ ਨੂੰ ਸਾਂਭਣ ਦੇ ਵਿਧੀ ਵਿਧਾਨ ਦੀ ਪੜਤਾਲ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਗ੍ਰਹਿ ਸਕੱਤਰ ਐਨ.ਐਸ.ਕਲਸੀ, ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾਰ ਅਤੇ ਸਕੱਤਰ ਪੀ.ਡਬਲਿਊ.ਡੀ. ਹੁਸਨ ਲਾਲ ਵੀ ਸ਼ਾਮਲ ਸਨ। 

Related Stories