ਬੇਕਾਬੂ ਹੋਈ ਸਕੂਲ ਬੱਸ ਹਾਦਸੇ ਦਾ ਸ਼ਿਕਾਰ, ਬੱਚਿਆਂ ਦੇ ਲੱਗੀਆਂ ਸੱਟਾਂ, 2 ਗੰਭੀਰ ਜ਼ਖ਼ਮੀ
ਬਠਿੰਡਾ ਦੇ ਸੰਗਤ ਮੰਡੀ ’ਚ ਇੱਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਜਿਸ ਦੌਰਾਨ ਕੁਝ 2 ਬੱਚੇ ਗੰਭੀਰ ਜ਼ਖ਼ਮੀ ਹੋ ਗਏ ਅਤੇ ਕੁਝ ਬੱਚਿਆਂ ਦੇ ਮਾਮਲੂੀ ਸੱਟਾਂ....
School Bus
ਬਠਿੰਡਾ : ਬਠਿੰਡਾ ਦੇ ਸੰਗਤ ਮੰਡੀ ’ਚ ਇੱਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋਈ ਜਿਸ ਦੌਰਾਨ ਕੁਝ 2 ਬੱਚੇ ਗੰਭੀਰ ਜ਼ਖ਼ਮੀ ਹੋ ਗਏ ਅਤੇ ਕੁਝ ਬੱਚਿਆਂ ਦੇ ਮਾਮਲੂੀ ਸੱਟਾਂ ਲੱਗੀਆਂ। ਹਾਦਸੇ ਤੋਂ ਤੁਰੰਤ ਬਾਅਦ ਬੱਚਿਆਂ ਨੂੰ ਸਥਾਨਕ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਹਾਦਸਾ ਪਿੰਡ ਦੂਨੇਵਾਲ ਸੰਗਤ ਰਾਹ ’ਤੇ ਹੋਇਆ। ਜਾਣਕਾਰੀ ਮੁਤਾਬਕ ਬੱਸ ਗਿੱਲੀ ਮਿੱਟੀ ਤੋਂ ਫਿਸਲਣ ਪਿੱਛੋਂ ਖੇਤ ’ਚ ਜਾ ਡਿੱਗੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਦਸੇ ਸਮੇਂ ਸਕੂਲ ਬੱਸ ’ਚ ਕਰੀਬ 40 ਵਿਦਿਆਰਥੀ ਅਤੇ ਅਧਿਆਪਕ ਸਵਾਰ ਸਨ। ਗਣੀਮਤ ਇਹ ਰਹੀ ਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।