ਯੂਨੀਵਰਸਿਟੀ ਦੇ ਵੀਸੀ ਨੇ ਵਿਦਿਆਰਥੀਆਂ ਨੂੰ ਕਤਲ ਕਰਨ ਲਈ ਪ੍ਰੇਰਿਆ

ਏਜੰਸੀ

ਖ਼ਬਰਾਂ, ਪੰਜਾਬ

ਉੱਤਰ ਪ੍ਰਦੇਸ਼ ਵਿਚ ਨੌਜਵਾਨਾਂ ਨੂੰ ਇਸ ਕਦਰ ਗੁੰਡਾਗਰਦੀ ਦਾ ਪਾਠ ਪੜ੍ਹਾਇਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਲੜਾਈ ਝਗੜੇ ਕਰਨ....

University

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਵਿਚ ਨੌਜਵਾਨਾਂ ਨੂੰ ਇਸ ਕਦਰ ਗੁੰਡਾਗਰਦੀ ਦਾ ਪਾਠ ਪੜ੍ਹਾਇਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਲੜਾਈ ਝਗੜੇ ਕਰਨ ਅਤੇ ਕਤਲ ਕਰਨ ਦੀ ਸਲਾਹ ਤਕ ਦਿਤੀ ਜਾ ਰਹੀ ਹੈ। ਜੀ ਹਾਂ, ਉਤਰ ਪ੍ਰਦੇਸ਼ ਦੇ ਜੌਨਪੁਰ ਸਥਿਤ ਵੀਰ ਬਹਾਦੁਰ ਸਿੰਘ ਪੂਰਵਾਂਚਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜਾਰਾਮ ਯਾਦਵ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਜਿਹਾ ਹੀ ਇਕ ਵਿਵਾਦਤ ਬਿਆਨ ਦਿਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਖਿਆ ਕਿ ਜੇਕਰ ਉਹ ਪੂਰਵਾਂਚਲ ਯੂਨੀਵਰਸਿਟੀ ਦੇ ਵਿਦਿਆਰਥੀ ਹਨ

ਤਾਂ ਲੜਾਈ ਝਗੜੇ ਵਿਚ ਕੁੱਟ ਖਾ ਕੇ ਨਹੀਂ ਬਲਕਿ ਕੁੱਟਮਾਰ ਕਰਕੇ ਆਉਣ ਅਤੇ ਜੇਕਰ ਵੱਸ ਚੱਲੇ ਤਾਂ ਮਰਡਰ ਤਕ ਕਰ ਦੇਣ, ਮੈਂ ਆਪੇ ਦੇਖ ਲਵਾਂਗਾ। ਉਹ ਗਾਜ਼ੀਪੁਰ ਜ਼ਿਲ੍ਹੇ ਵਿਚ ਸਥਿਤ ਸੱਤਿਆਦੇਵ ਡਿਗਰੀ ਕਾਲਜ ਵਿਚ 'ਉਚ ਸਿੱਖਿਆ ਦੀਆਂ ਚੁਣੌਤੀਆਂ' ਵਿਸ਼ੇ 'ਤੇ ਆਯੋਜਤ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਸੂਬਾ ਸਰਕਾਰ ਨੇ ਇਸ ਵਿਵਾਦਤ ਬਿਆਨ ਨੂੰ ਲੈ ਕੇ ਵੀਸੀ ਤੋਂ ਜਵਾਬ ਮੰਗਿਆ ਹੈ, ਉਧਰ ਵੀਸੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਭਾਸ਼ਣ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਵੀਸੀ ਯਾਦਵ ਦੇ ਬਿਆਨ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿਤੀਆਂ ਜਾ ਰਹੀਆਂ ਹਨ,

ਪਰ ਸਪਾ ਮੁਖੀ ਅਖਿਲੇਸ਼ ਯਾਦਵ ਦਾ ਕਹਿਣਾ ਹੈ ਕਿ ਪੂਰਵਾਂਚਲ ਯੂਨੀਵਰਸਿਟੀ ਦੇ ਵੀਸੀ ਮੁੱਖ ਮੰਤਰੀ ਦੀ ਭਾਸ਼ਾ ਬੋਲ ਰਹੇ ਹਨ। ਭਾਵੇਂ ਕਿ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਸੂਬੇ ਵਿਚ ਵਿਕਾਸ ਦੀਆਂ ਗੱਲਾਂ ਕਰਦੇ ਨਹੀਂ ਥੱਕਦੇ ਪਰ ਵੀਸੀ ਅਤੇ ਉਸ ਤੋਂ ਪਹਿਲਾਂ ਉਨ੍ਹਾਂ ਦੇ ਕਈ ਮੰਤਰੀਆਂ ਵਲੋਂ ਦਿਤੇ ਵਿਵਾਦਤ ਬਿਆਨਾਂ ਤੋਂ ਸਾਫ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਯੂਪੀ ਵਿਚ ਕਿੰਨਾ ਕੁ ਅਤੇ ਕਿਸ ਚੀਜ਼ ਦਾ ਵਿਕਾਸ ਹੋ ਰਿਹਾ ਹੈ।