ਨਸ਼ੇਈ ਪੁਲਿਸ ਮੁਲਾਜ਼ਮ ਦੀ ਵਜ੍ਹਾ ਨਾਲ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੇ ਜੋੜੇ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵੇਂ ਸਾਲ ਦੇ ਪਹਿਲੇ ਹੀ ਦਿਨ ਨਾਭਾ ਦੇ ਇਕ ਪਰਿਵਾਰ ਦੇ ਦੋ ਮੈਂਬਰਾਂ ਦੀ ਸੜਕ ਹਾਦਸੇ 'ਚ ਮੌਤ...

Accident Case

ਪਟਿਆਲਾ: ਨਵੇਂ ਸਾਲ ਦੇ ਪਹਿਲੇ ਹੀ ਦਿਨ ਨਾਭਾ ਦੇ ਇਕ ਪਰਿਵਾਰ ਦੇ ਦੋ ਮੈਂਬਰਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ, ਜਦਕਿ ਪੰਜ ਹੋਰ ਮੈਂਬਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਪਰਿਵਾਰ ਨੇ ਸਾਲ ਦੀ ਸ਼ੁਰੂਆਤ ਸ੍ਰੀ ਫਤਿਹਗੜ੍ਹ ਸਾਹਿਬ 'ਚ ਨਤਮਸਤਕ ਕਰਨ ਦੀ ਸਲਾਹ ਬਣਾਈ ਸੀ ਪਰ ਇਸ ਦੌਰਾਨ ਵਾਪਸ ਆਉਂਦੇ ਸਮੇਂ ਨਾਭਾ-ਭਾਦਸੋਂ ਰੋਡ 'ਤੇ ਸਥਿਤ ਪਿੰਡ ਲੁਬਾਣਾ ਨੇੜੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਕਾਰ 'ਚ ਕੁਲ 7 ਵਿਅਕਤੀ ਸਵਾਰ ਸਨ, ਜਿਨ੍ਹਾਂ 'ਚ ਬਜੁਰਗ ਜੋੜਾ ਜਸਵੰਤ ਸਿੰਘ ਤੇ ਨਰਿੰਦਰ ਕੌਰ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।

ਉੱਥੇ ਦੂਜੀ ਕਾਰ ਪੁਲਿਸ ਮੁਲਾਜ਼ਮ ਦੀ ਦੱਸੀ ਜਾ ਰਹੀ ਹੈ ਤੇ ਉਹ ਵੀ ਗੰਭੀਰ ਰੂਪ ਤੋਂ ਜ਼ਖ਼ਮੀ ਹਨ। ਪੀੜਤ ਪਰਿਵਾਰ ਹਾਦਸੇ ਲਈ ਪੁਲਿਸ ਮੁਲਾਜ਼ਮ ਨੂੰ ਜ਼ਿੰਮੇਵਾਰ ਠਹਿਰਾ ਰਿਹਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਮੁਲਾਜ਼ਮ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ। ਜਿਸ ਦੇ ਚੱਲਦਿਆਂ ਦੋਵਾਂ ਕਾਰਾਂ ਦੀ ਟੱਕਰ ਹੋਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਹੋਏ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਨਾਲ ਫਤਿਹਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੇ ਸਨ।

ਇਸ ਦੌਰਾਨ ਪਿੰਡ ਲੁਬਾਨਾ ਨੇੜੇ ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਨੇ ਆਪਣੀ ਕਾਰ ਅਚਾਨਕ ਉਨ੍ਹਾਂ ਦੀ ਕਾਰ ਦੇ ਅੱਗੇ ਕਰ ਦਿੱਤੀ, ਜਿਸ ਦੇ ਚੱਲ਼ਦਿਆਂ ਦੋਵੇਂ ਕਾਰਾਂ ਦੀ ਟੱਕਰ ਹੋ ਗਈ, ਤੇ ਉਨ੍ਹਾਂ ਦਾ ਪਰਿਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।