ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, ਹੋ ਜਾਓ ਸਾਵਧਾਨ! ਪੰਜਾਬ ’ਚ ਇਸ ਦਿਨ ਆ ਸਕਦਾ ਹੈ ਭਾਰੀ ਮੀਂਹ!

ਏਜੰਸੀ

ਖ਼ਬਰਾਂ, ਪੰਜਾਬ

ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ’ਚ ਕਈ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ।

Weather Update

ਜਲੰਧਰ: ਨਵੇਂ ਸਾਲ ਦੀ ਸ਼ੁਰੂਆਤ ਧੁੱਪ ਨਾਲ ਹੋਈ ਸੀ ਚਾਰੇ ਪਾਸੇ ਧੁੱਪ ਖਿੜੀ ਹੋਈ ਸੀ ਜੋ ਕਿ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਪਰ ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਨਾਲ ਉੱਤਰੀ ਖੇਤਰੀ ਵਿਚ ਠੰਢ ਹੋਰ ਵਧਣ ਦੇ ਆਸਾਰ ਹਨ। ਇਸ ਵਾਰ ਠੰਢ ਨੇ ਕਈ ਸਾਲਾਂ ਦੀ ਰਿਕਾਰਡ ਤੋੜ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ’ਚ ਕਈ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ।

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੀ ਹੱਡ ਚੀਰਵੀਂ ਠੰਢ ਪਈ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ, ਲੁਧਿਆਣਾ ਦਾ 4.1 ਤੇ ਪਟਿਆਲਾ ਦਾ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 3.5 ਡਿਗਰੀ, ਆਦਮਪੁਰ ਦਾ 3.6, ਬਠਿੰਡਾ ਦਾ 4.2 ਡਿਗਰੀ ਤੇ ਹਲਵਾਰਾ ਦਾ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਜਦਕਿ ਹਰਿਆਣਾ ਦੇ ਹਿਸਾਰ ਦਾ ਘੱਟੋ-ਘੱਟ ਤਾਪਮਾਨ 4.5 ਡਿਗਰੀ, ਅੰਬਾਲਾ ਦਾ 4.6, ਰੋਹਤਕ ਦਾ 4.8 ਡਿਗਰੀ, ਸਿਰਸਾ ਦਾ 4.9 ਤੇ ਕਰਨਾਲ ਦਾ ਪੰਜ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ ਅੱਜ 1.2 ਡਿਗਰੀ, ਕੁਫ਼ਰੀ ਦਾ ਮਨਫ਼ੀ 1.8 ਡਿਗਰੀ, ਮਨਾਲੀ ਦਾ ਵੀ ਸਿਫ਼ਰ ਤੋਂ ਹੇਠਾਂ, ਸੋਲਨ ਦਾ 0.6 ਤੇ ਡਲਹੌਜ਼ੀ ਦਾ 0.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।