ਰਾਘਵ ਚੱਢਾ ਨੇ ਪੰਜਾਬ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਨਾਲ ਕੀਤੀ ਮੁਲਾਕਾਤ
...ਆੜਤੀਆਂ ਨੇ ਕਿਸਾਨਾਂ ਦਾ ਸਾਥ ਦੇ ਕੇ ਨੰਹੁ-ਮਾਸ ਦਾ ਰਿਸ਼ਤਾ ਨਿਭਾਇਆ
Raghav Chadha and President of Punjab Artia Association
ਮਖੂ/ਫਿਰੋਜਪੁਰ/ਚੰਡੀਗੜ੍ਹ : ਪੰਜਾਬ ਦੌਰੇ ਉੱਤੇ ਆਏ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਉਨ੍ਹਾਂ ਆੜਤੀਆਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਦੇ ਘਰ ਮੋਦੀ ਦੀ ਤਾਨਾਸ਼ਾਹ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕਰਵਾਈ ਗਈ ਸੀ। ਰਾਘਵ ਚੱਢਾ ਨੇ ਪੰਜਾਬ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਵਿਜੇ ਕਾਲੜਾ ਅਤੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਬਰਾੜ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ।