ਤਰੁਣ ਚੁੱਘ ਦੇ ਘਰ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਘਿਰਾਉ ਅਤੇ ਪੁਤਲਾ ਫੂਕਿਆ
ਤਰੁਣ ਚੁੱਘ ਦੇ ਘਰ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਘਿਰਾਉ ਅਤੇ ਪੁਤਲਾ ਫੂਕਿਆ
ਅੰਮ੍ਰਿਤਸਰ, 1 ਜਨਵਰੀ (ਅਮਨਦੀਪ ਸਿੰਘ ਕੱਕੜ): ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਕਿਸਾਨ ਸੰਘਰਸ਼ ਕਮੇਟੀ ਨੇ ਭਾਜਪਾ ਨੇਤਾ ਤਰੁਣ ਚੁੱਘ ਦੇ ਘਰ ਦਾ ਘਿਰਾਉ ਕੀਤਾ ਅਤੇ ਉਸ ਦਾ ਪੁਤਲਾ ਫੂਕਿਆ। ਇਸ ਮੌਕੇ ਕਿਸਾਨ ਆਗੂ ਜਰਮਨਜੀਤ ਸਿੰਘ, ਗੁਰਬਚਨ ਸਿੰਘ ਚੱਬਿਆ ਨੇ ਕਿਹਾ ਕਿ ਕੇਂਦਰ ਵਿਚਲੀ ਅੜੀਅਲ, ਨਿਰਦਈ ਮੋਦੀ ਸਰਕਾਰ ਦੇ ਮੰਤਰੀਆਂ ਦਾ ਘਿਰਾਉ, ਇਸ ਤਰ੍ਹਾਂ ਹੀ ਜਾਰੀ ਰਹੇਗਾ ਜਦੋਂ ਤਕ ਉਹ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ। ਉਨ੍ਹਾਂ ਕਿਹਾ ਕਿ ਅਸੀ ਕਾਨੂੰਨਾਂ ਵਿਚ ਸੋਧ ਨਹੀਂ ਕਾਨੂੰਨ ਵਾਪਸ ਕਰਵਾਉਂਣਾ ਚਾਹੁੰਦੇ ਹਾਂ। ਇਸ ਮੌਕੇ ਸੂਬਾ ਕਮੇਟੀ ਦੇ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ, ਕੁਲਵੰਤ ਸਿੰਘ, ਰਾਜਬੀਰ ਸਿੰਘ, ਸਾਹਬ ਸਿੰਘ ਕੱਕੜ, ਕੁਲਵੰਤ ਸਿੰਘ, ਪ੍ਰਕਾਸ਼ ਸਿੰਘ, ਸਵਿੰਦਰ ਸਿੰਘ, ਜਸਬੀਰ ਸਿੰਘ, ਹਰਦੇਵ ਸਿੰਘ ਆਦਿ ਹਾਜ਼ਰ ਸਨ।
ਫ਼ੋਟੋ ਕੈਪਸ਼ਨ-ਭਾਜਪਾ ਨੇਤਾ ਤਰੁਣ ਚੁੱਘ ਦੇ ਘਰ ਦੇ ਬਾਹਰ ਉਸਦਾ ਪੁਤਲਾ ਫ਼ੁਕਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਵਰਕਰ।