ਪਦਮ ਸ਼੍ਰੀ ਪ੍ਰੋ. ਕਰਤਾਰ ਸਿੰਘ ਦਾ ਦੇਹਾਂਤ, 94 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਭਾਰਤ ਸਰਕਾਰ ਵਲੋਂ ਇਸ ਸਾਲ ਹੀ ਦਿੱਤਾ ਗਿਆ ਸੀ ਪਦਮ ਸ਼੍ਰੀ ਪੁਰਸਕਾਰ
Prof. Kartar Singh
ਚੰਡੀਗੜ੍ਹ: ਪਦਮ ਸ਼੍ਰੀ ਪੁਰਸਕਾਰ ਪ੍ਰੋਫੈਸਰ ਕਰਤਾਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੇ 94 ਸਾਲ ਦੀ ਉਮਰ ਵਿਚ ਲੁਧਿਆਣਾ ਦੇ ਦਯਾਨੰਦ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋਫੈਸਰ ਕਰਤਾਰ ਸਿੰਘ ਜੀ ਨੂੰ ਭਾਰਤ ਸਰਕਾਰ ਵਲੋਂ ਇਸ ਸਾਲ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸਵੇਰੇ ਸਵਾ ਦੋ ਵਜੇ ਸਥਾਨਕ ਦਯਾ ਨੰਦ ਹਸਪਤਾਲ ਵਿੱਚ ਆਖਰੀ ਸਾਹ ਲਏ।