ਅਬੋਹਰ 'ਚ ਨੌਜਵਾਨ ਨੇ VIDEO ਬਣਾ ਕੇ ਕੀਤੀ ਖ਼ੁਦਕੁਸ਼ੀ, ਗੁਆਂਢੀਆਂ 'ਤੇ ਲਗਾਏ ਤੰਗ ਕਰਨ ਦੇ ਦੋਸ਼ 

ਏਜੰਸੀ

ਖ਼ਬਰਾਂ, ਪੰਜਾਬ

ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਨੇ 4 ਲੋਕਾਂ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ

A young man committed suicide by making a video in Abohar, the neighbors were accused of harassment

 

ਮੁਹਾਲੀ - ਪੰਜਾਬ ਦੇ ਅਬੋਹਰ ਦੇ ਅਜ਼ੀਮਗੜ੍ਹ 'ਚ ਰਾਕੇਸ਼ ਕੁਮਾਰ (26) ਨੇ ਗੁਆਂਢੀਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਦੀ ਮੌਤ ਤੋਂ ਪਹਿਲਾਂ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਗੁਆਂਢੀਆਂ 'ਤੇ ਉਸ ਨੂੰ ਬਲੈਕਮੇਲ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਨੇ 4 ਲੋਕਾਂ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਹੈ। ਬਾਅਦ 'ਚ ਰਿਸ਼ਤੇਦਾਰਾਂ ਨੇ ਲਾਸ਼ ਰੱਖ ਕੇ ਧਰਨਾ ਦਿੱਤਾ। ਮੁਲਜ਼ਮ ਫਰਾਰ ਹਨ।

ਧਰਨੇ 'ਤੇ ਬੈਠੇ ਮ੍ਰਿਤਕ ਰਾਕੇਸ਼ ਦੇ ਪਿਤਾ ਸਤਪਾਲ, ਬਿਮਲਾ ਅਤੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਰਾਕੇਸ਼ ਨੇ ਗੁਆਂਢ 'ਚ ਰਹਿੰਦੀ ਇਕ ਲੜਕੀ ਨਾਲ ਗੱਲਬਾਤ ਸੀ। ਦੋਵੇਂ ਫੋਨ 'ਤੇ ਵੀ ਗੱਲ ਕਰਦੇ ਸਨ। ਇਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਦੋਵਾਂ ਬਾਰੇ ਪਤਾ ਲੱਗਾ ਤਾਂ ਉਹ ਉਸ ਨੂੰ ਝੂਠੇ ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇਣ ਲੱਗੇ। ਲੜਕੀ ਵੀ ਪਰਿਵਾਰ ਵਾਲਿਆਂ ਦਾ ਸਾਥ ਦੇਣ ਲੱਗੀ।

ਇਸ ਤੋਂ ਬਾਅਦ ਗੁਆਂਢੀਆਂ ਨੇ ਕਥਿਤ ਤੌਰ 'ਤੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਲੜਕੀ ਅਤੇ ਉਸ ਦੇ ਪਰਿਵਾਰ ਦੀ ਬਲੈਕਮੇਲਿੰਗ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਜ਼ਹਿਰ ਨਿਗਲਣ ਤੋਂ ਬਾਅਦ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਉਸ ਦੀ ਹਾਲਤ ਨਾਜ਼ੁਕ ਸੀ। ਰਿਸ਼ਤੇਦਾਰ ਉਸ ਨੂੰ ਕਈ ਹਸਪਤਾਲ ਲੈ ਗਏ ਪਰ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸ ਦੇ ਲੜਕੇ ਨੇ ਵੀਡੀਓ ਵੀ ਬਣਾਈ ਸੀ।

ਵੀਡੀਓ 'ਚ ਬੱਚੀ ਗੁਨਗੁਨ, ਉਸ ਦੀ ਮਾਂ ਸੋਨੀਆ ਅਤੇ ਪਿਤਾ ਦਾ ਨਾਂ ਲਿਆ ਗਿਆ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਰਿਸ਼ਤੇਦਾਰਾਂ ਨੇ ਕਿਹਾ ਕਿ ਬਾਈ ਦੀ ਮੌਤ ਲਈ ਜ਼ਿੰਮੇਵਾਰ ਇਨ੍ਹਾਂ ਲੋਕਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਪੁਲਿਸ ਦੇ ਡੀਐਸਪੀ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਲੜਕੀ ਗੁਨਗੁਨ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਹ ਸਾਰੇ ਮੁਲਜ਼ਮ ਘਰੋਂ ਫਰਾਰ ਹਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।