Truck drivers Strike: ਹਰ ਜਗ੍ਹਾ ਮੁੱਕਣ ਲੱਗਿਆ ਪੈਟਰੋਲ-ਡੀਜ਼ਲ!, ਪੈਟੋਰਲ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਪੰਪ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਜੇਕਰ ਹੜਤਾਲ ਖ਼ਤਮ ਨਾ ਹੋਈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।
Punjab News: ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਦੇਸ਼ ਵਿਚ ਹਰ ਜਗ੍ਹਾ ਦੇਖਣ ਨੂੰ ਮਿਲ ਰਿਹਾ ਹੈ, ਪੈਟਰੋਲ ਪੰਪ ਅੱਧੇ ਤੋਂ ਵੱਧ ਡ੍ਰਾਈ ਹੋ ਗਏ ਹਨ। ਇਹ ਹੜਤਾਲ ਲੰਬੀ ਵੀ ਚੱਲ ਸਕਦੀ ਹੈ। ਉਂਝ ਟਰੱਕ ਡਰਾਈਵਰਾਂ ਦੀ ਹੜਤਾਲ ਕੱਲ੍ਹ ਤੱਕ ਹੀ ਹੈ। ਜੇਕਰ ਹੜਤਾਲ ਖੁੱਲ੍ਹ ਜਾਂਦੀ ਹੈ ਤਾਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ।
ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਪੰਜਾਬ ਦੇ 4100 ਪੈਟਰੋਲ ਪੰਪਾਂ ਵਿਚੋਂ 30% ਬੀਤੀ ਰਾਤ ਹੀ ਖਾਲੀ ਹੋ ਗਏ ਸਨ। ਕਈ ਪੈਟਰੋਲ ਪੰਪਾਂ 'ਤੇ ਸਿਰਫ਼ ਇੱਕ ਦਿਨ ਦਾ ਤੇਲ ਬਚਿਆ ਹੈ, ਜੋ ਅੱਜ ਸ਼ਾਮ ਤੱਕ ਖ਼ਤਮ ਹੋ ਜਾਵੇਗਾ। ਇਸ ਲਈ ਕੱਲ੍ਹ ਨੂੰ ਪੈਟਰੋਲ-ਡੀਜ਼ਲ ਦੀ ਕਿੱਲਤ ਮਹਿਸੂਸ ਹੋ ਸਕਦੀ ਹੈ। ਪੈਟਰੋਲ ਪੰਪ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਜੇਕਰ ਹੜਤਾਲ ਖ਼ਤਮ ਨਾ ਹੋਈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਲੋਕ ਗੱਡੀਆਂ ਫੁੱਲ ਕਰਵਾਉਣ ਲਈ ਲੰਬੀਆਂ ਲਾਈਨਾਂ ਵਿਚ ਖੜ੍ਹੇ ਹੋਏ ਹਨ। ਲੋਕ ਭਾਂਡੇ ਲੈ ਕੇ ਤੇਲ ਭਰਵਾਉਣ ਲਈ ਆ ਰਹੇ ਹਨ ਪਰ ਪੰਜਾਬ ਦੇ ਕਈ ਜ਼ਿਲ੍ਹਿਆਂ `ਚ ਪੈਟਰੋਲ ਪੰਪਾਂ 'ਤੇ ਪੈਟਰੋਲ ਖ਼ਤਮ ਹੋ ਗਿਆ ਜਿਸ ਤੋਂ ਬਾਅਦ ਮਾਲਕਾਂ ਨੇ ਪੰਪ ਬੰਦ ਕਰ ਦਿੱਤੇ ਹਨ, ਏਨਾ ਹੀ ਨਹੀਂ, ਕਈ ਪੰਪਾਂ 'ਤੇ ਡੀਜ਼ਲ ਵੀ ਖ਼ਤਮ ਹੋਣ ਦੀ ਕਗਾਰ ਆ ਗਈ ਹੈ। ਰੂਪਨਗਰ 'ਚ ਪੈਟਰੋਲ ਪੰਪਾਂ 'ਤੇ ਦੇਰ ਸ਼ਾਮ ਨੂੰ ਪੈਟਰੋਲ ਤੇ ਡੀਜ਼ਲ ਪੁਆਉਣ ਲਈ ਵਾਹਨਾਂ ਦੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ। ਲੁਧਿਆਣਾ ਤੇ ਬਰਨਾਲਾ 'ਚ ਵੀ ਇਹੀ ਸਥਿਤੀ ਰਹੀ।
ਜ਼ਿਕਰਯੋਗ ਹੈ ਕਿ ਅੱਜ ਟਰੱਕ ਡਰਾਈਵਰ ਹਿੱਟ ਐਂਡ ਰਨ ਕਾਨੂੰਨ ਨੂੰ ਲੈ ਕੇ ਹੜਤਾਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਹਿੱਟ ਐਂਡ ਰਨ ਕੇਸਾਂ ਵਿਚ ਦੋਸ਼ੀ ਡਰਾਈਵਰ ਨੂੰ 7 ਲੱਖ ਰੁਪਏ ਤਕ ਦਾ ਜੁਰਮਾਨਾ ਅਤੇ 10 ਸਾਲ ਤਕ ਦੀ ਕੈਦ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਵਿਰੋਧ ਵਿਚ ਡਰਾਈਵਰ ਅਤੇ ਟਰਾਂਸਪੋਰਟਰ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਦੁਰਘਟਨਾਵਾਂ ਜਾਣਬੁੱਝ ਕੇ ਨਹੀਂ ਹੁੰਦੀਆਂ ਹਨ ਅਤੇ ਡਰਾਈਵਰ ਅਕਸਰ ਡਰਦੇ ਹਨ ਕਿ ਜੇਕਰ ਉਹ ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਭੀੜ ਦੀ ਹਿੰਸਾ ਦਾ ਸ਼ਿਕਾਰ ਹੋ ਜਾਣਗੇ। ਇਸ ਲਈ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।