ਆਰ.ਐਸ.ਐਸ ਸਿੱਖ ਗੁਰੂਧਾਮਾਂ 'ਚ ਕਿਉਂ ਦਖ਼ਲ-ਅੰਦਾਜ਼ੀ ਕਰ ਰਹੀ ਹੈ: ਢੀਂਡਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਜਪਾ ਅਤੇ ਆਰ.ਐਸ.ਐਸ. ਵਲੋਂ ਸਿੱਖ ਗੁਰੂਧਾਮਾਂ ਵਿਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਬਹੁਤ ਹੀ ਮੰਦਭਾਗੀ ਗੱਲ ਹੈ......

Sukhdev Singh Dhindsa

ਧਨੌਲਾ : ਭਾਜਪਾ ਅਤੇ ਆਰ.ਐਸ.ਐਸ. ਵਲੋਂ ਸਿੱਖ ਗੁਰੂਧਾਮਾਂ ਵਿਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਬਹੁਤ ਹੀ ਮੰਦਭਾਗੀ ਗੱਲ ਹੈ । ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸਪੋਕਸਮੈਨ ਦੇ ਇਸ ਪ੍ਰਤੀਨਿਧ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਜਦੋਂ ਸਿੱਖ ਕਿਸੇ ਵੀ ਧਰਮ ਵਿਚ ਦਖ਼ਲ-ਅੰਦਾਜ਼ੀ ਨਹੀਂ ਕਰਦੇ ਤਾਂ ਆਰ.ਐਸ.ਐਸ ਸਾਡੇ ਗੁਰੂਧਾਮਾਂ ਵਿਚ ਕਿਉਂ ਦਖ਼ਲਅੰਦਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਾਲੇ ਇਸ ਦੇਸ਼ ਵਿਚ ਕਿਸੇ ਵੀ ਧਰਮ ਨੂੰ ਕਿਸੇ ਵੀ ਧਰਮ ਅੰਦਰ ਦਖ਼ਲਅੰਦਾਜ਼ੀ ਨਹੀਂ ਦੇਣੀ ਚਾਹੀਦੀ ਸਗੋਂ ਸਾਰੇ ਧਰਮਾਂ ਦੀ ਮਰਿਆਦਾ ਨੂੰ ਬਰਕਰਾਰ ਰਖਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਗੌਰਮਿੰਟ ਵਲੋਂ ਆਰਡੀਨੈਂਸ ਪਾਸ ਕਰ ਕੇ ਲਏ ਗਏ ਅਧਿਕਾਰ ਜਿਨ੍ਹਾਂ ਦੁਆਰਾ ਉਹ ਸਿੱਧੇ ਤੌਰ 'ਤੇ ਗੁਰੂਧਾਮਾਂ 'ਤੇ ਦਖ਼ਲਅੰਦਾਜ਼ੀ ਕਰ ਰਹੇ ਹਨ। ਇਹ ਬਹੁਤ ਹੀ ਦੁਖਦਾਈ ਗੱਲ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾ ਸਕਦਾ।