ਦਿਲ ਦਾ ਦੌਰਾ ਪੈਣ ਕਾਰਨ ਟਿਕਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹ ਪਿੰਡ ਦੇ ਵਿਅਕਤੀਆਂ ਨਾਲ 1 ਫਰਵਰੀ ਨੂੰ ਹੀ ਦਿੱਲੀ ਗਿਆ ਸੀ।

farmer

ਸੰਗਰੂਰ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਤੇਜ ਹੁੰਦਾ ਨਜ਼ਰ ਆ ਰਿਹਾ ਹੈ। ਦਿੱਲੀ ਦੇ ਸਾਰੇ ਬਾਰਡਰਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਇੰਟਰਨੈਟ ਅਜੇ ਵੀ ਬੰਦ ਹੈ ਜਿਸ ਦੇ ਵਿਰੋਧ ਵਿੱਚ ਹੁਣ ਕਿਸਾਨਾਂ ਨੇ ਚੱਕਾ ਜਾਮ ਦਾ ਐਲਾਨ ਕੀਤਾ ਹੈ। ਇਸ ਵਿਚਕਾਰ ਅੱਜ ਖੇਤੀ ਕਾਨੂੰਨਾਂ ਵਿਰੁੱਧ ਟਿਕਰੀ ਸਰਹੱਦ ਚੱਲ ਰਹੇ ਕਿਸਾਨ ਅੰਦੋਲਨ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸ ਦੇਈਏ ਕਿ ਸੰਦੀਪ ਸਿੰਘ ਨਾਂ ਦਾ ਨੌਜਵਾਨ ਕਿਸਾਨ ਪਿੰਡ ਰਾਮਪੁਰ ਛੰਨਾਂ ਤੋਂ ਕਿਸਾਨੀ ਅੰਦੋਲਨ ਵਿਚ ਸ਼ਾਮਿਲ ਹੋਣ ਲਈ ਦਿੱਲੀ ਗਿਆ ਸੀ। ਇਸ 31 ਸਾਲਾ ਨੌਜਵਾਨ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਉਹ ਪਿੰਡ ਦੇ ਵਿਅਕਤੀਆਂ ਨਾਲ 1 ਫਰਵਰੀ ਨੂੰ ਹੀ ਦਿੱਲੀ ਗਿਆ ਸੀ।

ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਦਿੱਲੀ-ਗਾਜੀਪੁਰ ਬਾਰਡਰ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਹੁਣ ਮੇਰਠ ਆਰਮੀ ਵਰਕਸ਼ਾਪ ਤੋਂ ਦੋ ਕ੍ਰੇਨਾਂ ਵੀ ਮੰਗਵਾਈਆਂ ਗਈਆਂ ਹਨ। ਪੁਲਿਸ ਵੱਲ਼ੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਅਤੇ ਬੈਰੀਕੇਡਾਂ ਦੀ ਗਿਣਤੀ ਵੀ ਵਧਾਈ ਗਈ। ਇਸ ਦੇ ਬਾਵਜੂਦ ਕਿਸਾਨ ਪੂਰੇ ਜੋਸ਼ ਨਾਲ ਸੰਘਰਸ਼ ਵਿਚ ਡਟੇ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚੋਂ ਕਿਸਾਨ ਟਰਾਲੀਆਂ ਲੈ ਕੇ ਦਿੱਲੀ ਬਾਰਡਰ ‘ਤੇ ਪਹੁੰਚ ਰਹੇ ਹਨ।