ਜਲਾਲਾਬਾਦ ‘ਚ ਸੁਖਬੀਰ ਬਾਦਲ ‘ਤੇ ਚੱਲੀਆਂ ਗੋਲੀਆਂ, 3 ਵਰਕਰ ਜਖ਼ਮੀ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਪਾਰਟੀ ਦੇ ਉਮੀਦਵਾਰਾਂ...

Jalalabad Complex

ਜਲਾਲਾਬਾਦ: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ੁਦ ਪਾਰਟੀ ਦੇ ਉਮੀਦਵਾਰਾਂ ਦੇ ਕਾਗ਼ਜ਼ ਤਹਿਸੀਲ ਕੰਪਲੈਕਸ 'ਚ ਭਰਵਾਉਣ ਪਹੁੰਚੇ ਹੋਏ ਹਨ। ਅਕਾਲੀ ਵਰਕਰਾਂ ਨੇ ਦੱਸਿਆ ਕਿ ਕਾਂਗਰਸੀ ਵਰਕਰਾਂ ਦੇ ਇਕੱਠ ਨਾਲ ਵਿਧਾਇਕ ਆਵਲਾ ਵੀ ਤਹਿਸੀਲ ਕੰਪਲੈਕਸ ਵਿਖੇ ਮੌਜੂਦ ਹਨ। ਦੋਹਾਂ ਧਿਰਾਂ 'ਚ ਟਕਰਾਅ ਹੋਣ ਤੋਂ ਬਾਅਦ ਗੋਲੀ ਚੱਲੀ ਹੈ।

ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਜਲਾਲਾਬਾਦ ਤੋਂ ਕਾਂਗਰਸੀ ਵਿਧਾਇਕ ਰਮਿੰਦਰ ਆਵਲੇ ਦੇ ਮੁੰਡੇ ਯਤਿਨ ਆਂਵਲੇ ਨਾਲ ਲੈ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਜਿੱਥੇ ਜਲਾਲਾਬਾਦ ਵਿਖੇ ਵਰਕਰਾਂ ਨਾਲ ਕਾਗਜ਼ ਭਰਨ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਾਰੀ ਘਟਨਾ ਕ੍ਰਮ ਨੂੰ ਲੀਡ ਰਮਿੰਦਰ ਆਂਵਲਾ ਦਾ ਮੁੰਡਾ ਆਪ ਅੱਗੇ ਹੋ ਕੇ ਕਰ ਰਿਹਾ ਸੀ ਜਿੱਥੇ ਇਸ ਹਮਲੇ ਵਿੱਚ Z+ ਸਕਿਉਰਿਟੀ ਉੱਤੇ ਵੀ ਹਮਲਾ ਕੀਤਾ ਗਿਆ।

ਅਕਾਲੀ ਵਰਕਰਾਂ ਨੇ ਦੱਸਿਆ ਕਿ ਸਕਿਉਰਿਟੀ ਦੀ ਗੱਡੀ ਦੀ ਵੀ ਭੰਨਤੋੜ ਕੀਤੀ ਉੱਥੇ ਹੀ ਕਾਂਗਰਸੀ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ 3 ਵਰਕਰ ਗੋਲੀ ਨਾਲ ਜਖ਼ਮੀ ਹੋ ਗਏ ਹਨ। ਵਰਕਰਾਂ ਉੱਤੇ ਪੱਥਰਬਾਜ਼ੀ ਵੀ ਕੀਤੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਉਥੇ ਵੱਡੀ ਗਿਣਤੀ ਵਿੱਚ ਪੁਲੀਸ ਵੀ ਮੌਜੂਦ ਸੀ ਜੋ ਕਿ ਮੂਕ ਦਰਸ਼ਕ ਬਣਕੇ ਤਮਾਸ਼ਾ ਦੇਖਦੀ ਰਹੀ।

ਅਕਾਲੀ ਵਰਕਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਹੋਏ ਇਸ ਹਮਲੇ ਦੀ ਅਸੀਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ। ਕਾਂਗਰਸ ਵੱਲੋਂ ਕੀਤਾ ਗਿਆ ਇਸ ਲੋਕਤੰਤਰ ਦੇ ਘਾਣ ਨੂੰ ਅਤਿ ਦਰਜੇ ਦਾ ਨੀਚ ਅਤੇ ਸ਼ਰਮਨਾਕ ਦਸਦੇ ਹਾਂ। ਦੱਸ ਦਈਏ ਕਿ ਬੀਤੇ ਦਿਨ ਕਾਂਗਰਸੀ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਕਾਗ਼ਜ਼ ਭਰਨ ਤੋਂ ਵੀ ਰੋਕਿਆ ਗਿਆ ਸੀ।