ਕਿਸਾਨ ਅੰਦੋਲਨ ‘ਤੇ ਸਰਬ ਪਾਰਟੀ ਮੀਟਿੰਗ ਲਈ ਪੰਜਾਬ ਭਵਨ ਪਹੁੰਚੇ ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਵੇਗੀ ਸਰਬ ਪਾਰਟੀ ਬੈਠਕ

Captain Amarinder Singh arrives at Punjab Bhawan

ਚੰਡੀਗੜ੍ਹ: ਕਿਸਾਨ ਅੰਦੋਲਨ ‘ਤੇ ਚਰਚਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਕੁਝ ਦੇਰ ਬਾਅਦ ਸ਼ੁਰੂ ਹੋਵੇਗੀ।ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਸ਼ਾਮਲ ਹੋਣਗੇ। ਇਸ ਤੋਂ ਇਲ਼ਾਵਾ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵੀ ਮੀਟਿੰਗ ਵਿਚ ਸ਼ਾਮਲ ਹੋਣ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਵੀ ਪੰਜਾਬ ਭਵਨ ਪਹੁੰਚ ਚੁੱਕੇ ਹਨ।

ਦੱਸ ਦਈਏ ਕਿ ਇਹ ਮੀਟਿੰਗ ਦਿੱਲੀ ਬਾਰਡਰ 'ਤੇ ਜਾਰੀ ਕਿਸਾਨ ਅੰਦੋਲਨ ਦੌਰਾਨ ਵਾਪਰੇ ਤਾਜ਼ਾ ਘਟਨਾਕ੍ਰਮ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਗਈ ਹੈ।ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਦੀ ਮੀਟਿੰਗ ਦਾ ਐਲਾਨ ਕਰਦਿਆਂ ਕਿਸਾਨੀ ਮੁੱਦੇ ‘ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਸੀ।

ਉਹਨਾਂ ਨੇ ਟਵੀਟ ਕੀਤਾ, ‘ਕਿਸਾਨ ਅਪਣੀ ਰੋਜ਼ੀ-ਰੋਟੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲੜ ਰਹੇ ਹਨ। ਇਸ ਸੰਕਟ ਦੀ ਘੜੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ’।