ਗੁਰੂਹਰਸਹਾਏ: ਰੈਡੀਮੇਡ ਕੱਪੜਿਆਂ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਹਾਦਸੇ 'ਚ 25 ਤੋਂ 30 ਲੱਖ ਰੁਪਏ ਦਾ ਕੱਪੜਾ ਸੜ ਕੇ ਸੁਆਹ ਹੋ ਗਿਆ।

FIRE

ਗੁਰੂਹਰਸਹਾਏ- ਦੇਸ਼ ਭਰ ਵਿਚ ਰੋਜਾਨਾ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਦੇ ਚਲਦੇ ਅੱਜ ਗੁਰੂਹਰਸਹਾਏ ਵਿਖੇ ਬਣੀ ਇਕ ਰੈਡੀਮੇਡ ਕੱਪੜੇ ਦੀ ਦੁਕਾਨ 'ਤੇ ਬੀਤੀ ਰਾਤ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਸੰਬੰਧੀ ਜਾਣਕਾਰੀ ਦੁਕਾਨ ਦੇ ਮਾਲਕ ਨਸੀਬ ਕੁਮਾਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। 

ਇਸ ਤੋਂ ਬਾਅਦ ਹੀ ਮੌਕੇ ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚ ਗਈਆ ਅਤੇ ਸਖ਼ਤ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਦੁਕਾਨ ਮਾਲਕ ਨਸੀਬ ਕੁਮਾਰ ਮੁਤਾਬਕ ਇਸ ਹਾਦਸੇ 'ਚ 25 ਤੋਂ 30 ਲੱਖ ਰੁਪਏ ਦਾ ਕੱਪੜਾ ਸੜ ਕੇ ਸੁਆਹ ਹੋ ਗਿਆ।