ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਅੰਗੀਠਾ ਸੰਭਾਲਿਆ
ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦਾ ਅੰਗੀਠਾ ਸੰਭਾਲਿਆ
ਸੰਗਰੂਰ, 1 ਫ਼ਰਵਰੀ (ਬਲਵਿੰਦਰ ਸਿੰਘ ਭੁੱਲਰ) : ਪਦਮ ਸ਼੍ਰੀ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ ਬੀਤੇ ਦਿਨੀਂ ਸੱਚਖੰਡ ਜਾ ਬਿਰਾਜੇ ਸਨ, ਜਿਨ੍ਹਾਂ ਦਾ ਅੰਗੀਠਾ ਸੰਭਾਲਣ ਦੀ ਰਸਮ ਅੱਜ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਿਖੇ ਕੀਤੀ ਗਈ । ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਬੜੂ ਸਾਹਿਬ ਦੇ ਬੱਚਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ।
ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸੇਵਾਦਾਰਾਂ ਅਤੇ ਸਿੱਖ ਸੰਗਤਾਂ ਵਲੋਂ ਬਾਬਾ ਜੀ ਦਾ ਅੰਗੀਠਾ ਸੰਭਾਲਣ ਸਮੇਂ ਜਾਣਕਾਰੀ ਦਿੰਦਿਆਂ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਦਸਿਆ ਕਿ ਬਾਬਾ ਜੀ ਨਮਿਤ ਅੰਤਮ ਅਰਦਾਸ 6 ਫ਼ਰਵਰੀ ਨੂੰ ਗੁਰਦੁਆਰਾ ਬੜੂ ਸਾਹਿਬ ਹੋਵੇਗੀ, ਜਿਥੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਸੰਤਾਂ ਮਹਾਂਪੁਰਸ਼ਾ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਸਿੱਖ ਸੰਗਤਾਂ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜਣਗੀਆ ਅਤੇ 10 ਫ਼ਰਵਰੀ ਨੂੰ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਬਾਬਾ ਜੀ ਨਮਿਤ ਪਾਠ ਦੇ ਭੋਗ ਪਾਏ ਜਾਣਗੇ।