ਸੁਖਬੀਰ ਬਾਦਲ ਨੇ ਅਪਣੇ ਪਿਤਾ ਦੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਭਰੇ
ਸੁਖਬੀਰ ਬਾਦਲ ਨੇ ਅਪਣੇ ਪਿਤਾ ਦੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਭਰੇ
ਮਲੋਟ, 1 ਫ਼ਰਵਰੀ (ਗੁਰਮੀਤ ਸਿੰਘ ਮੱਕੜ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਪਣੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਸਥਾਨਕ ਮਿਮਿਟ ਕਾਲਜ ਵਿਖੇ ਬਣੇ ਰਿਟਰਨਿੰਗ ਅਫ਼ਸਰ ਏ.ਡੀ.ਸੀ. ਰਾਜਦੀਪ ਕੌਰ ਦੇ ਚੋਣ ਦਫ਼ਤਰ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਤੋਂ ਉਨ੍ਹਾਂ ਦੀ ਜੰਗ ਸ਼ੁਰੂ ਹੈ, ਕਿਉਂਕਿ ਚੋਣਾਂ ਵਿਚ ਸਿਰਫ਼ 20 ਦਿਨ ਬਾਕੀ ਹਨ |
ਉਨ੍ਹਾਂ ਕਿਹਾ ਕਿ ਉਹ ਜਿਥੇ ਵੀ ਜਾਂਦੇ ਹਨ ਤਾਂ ਲੋਕ ਬਾਦਲ ਸਾਹਿਬ ਸਮੇਂ ਦੀ ਸਰਕਾਰ ਨੂੰ ਯਾਦ ਕਰਦੇ ਹਨ, ਜਿਸ ਲਈ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਲਗਭਗ ਤੈਅ ਹੈ | ਇਸ ਮੌਕੇ ਪਰਮਿੰਦਰ ਸਿੰਘ ਕੋਲਿਆਂਵਾਲੀ, ਤੇਜਿੰਦਰ ਸਿੰਘ ਮਿੱਡੂਖੇੜਾ ਆਦਿ ਹਾਜ਼ਰ ਸਨ |
ਫੋਟੋਫਾਇਲ ਨੰ:-01ਐਮਐਲਟੀ01
ਕੈਂਪਸ਼ਨ : ਮਲੋਟ ਵਿਖੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ ਸ. ਸੁਖਬੀਰ ਸਿੰਘ ਬਾਦਲ | ਤਸਵੀਰ:-ਗੁਰਮੀਤ ਸਿੰਘ ਮੱਕੜ, ਮਲੋਟ |