ਗੁਰਦੀਪ ਸਿੰਘ ਬਾਠ ਨੇ ਸੰਭਾਲਿਆ ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਦਾ ਅਹੁਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ,ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਲਾਭ ਸਿੰਘ ਉਗੋਕੇ ਸਮੇਤ ਕਈ ਆਗੂ ਅਤੇ ਵਰਕਰ ਰਹੇ ਮੌਜੂਦ

Gurdeep Singh Bath assumed the post of Chairman of the District Planning Board

ਬਰਨਾਲਾ: ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੇਕਸ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵਨਿਯੁਕਤ ਚੈਅਰਮੈਨ ਗੁਰਦੀਪ ਸਿੰਘ ਬਾਠ ਦੀ ਤਾਜਪੋਸ਼ੀ ਹੋਈ। ਇਸ ਮੌਕੇ ਕੈਬਿਨੇਟ ਮੰਤਰੀ ਗੁਰਮਿਤ ਸਿੰਘ ਮੀਤ ਹੇਅਰ ਅਤੇ ਚੇਤਨ ਸਿੰਘ ਜੌੜਾਮਾਜਰਾ  ਤੋਂ ਇਲਾਵਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਅਤੇ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ ਦੇ 36 ਪ੍ਰਿੰਸੀਪਲ 4 ਫਰਵਰੀ ਨੂੰ ਸਿੰਗਾਪੁਰ ਲਈ ਹੋਣਗੇ ਰਵਾਨਾ, ਪ੍ਰੋਫੈਸ਼ਨਲ ਟੀਚਿੰਗ ਸੈਮੀਨਾਰ 'ਚ ਕਰਨਗੇ ਸ਼ਿਰਕਤ 

ਇਸ ਮੌਕੇ ਕੈਬਿਨਟ ਮੰਤਰੀ ਗੁਰਮਿਤ ਸਿੰਘ ਮੀਤ ਹੇਅਰ ਅਤੇ ਜ਼ਿਲ੍ਹਾ ਯੋਜਨਾ ਬੋਰਡ  ਚੇਇਰਮੈਨ ਗੁਰਦੀਪ ਸਿੰਘ ਬਾਠ ਨੇ ਦੱਸਿਆ ਕਿ ਇਹ ਦਫਤਰ ਲੋਕਾਂ ਲਈ 24 ਘੰਟੇ ਖੁੱਲ੍ਹਾ ਰਹੇਗਾ। ਇਸ ਦਫ਼ਤਰ 'ਚ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਕਾਰਜ ਬਿਨਾਂ ਰਿਸ਼ਤਖੋਰੀ ਦੇ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਵੇਲੇ ਨਿਯੁਕਤ ਕੀਤੇ ਚੇਅਰਮੈਨ ਵਲੋਂ ਕਦੇ ਵੀ ਇਸ ਦਫਤਰ ਨੂੰ ਨਹੀਂ ਖੋਲ੍ਹਿਆ ਗਿਆ ਅਤੇ 5 ਸਾਲ ਇਹ ਦਫਤਰ ਬੰਦ ਹੋ ਰਿਹਾ ਹੈ।

ਇਹ ਵੀ ਪੜ੍ਹੋ:  ਪੱਲੇਦਾਰੀ ਕਰਨ ਵਾਲੇ ਸਾਬਕਾ ਹਾਕੀ ਖਿਡਾਰੀ ਨੂੰ ਮਿਲੀ ਨੌਕਰੀ, ਪੰਜਾਬ ਸਰਕਾਰ ਨੇ ਪਰਮਜੀਤ ਕੁਮਾਰ ਨੂੰ ਨਿਯੁਕਤ ਕੀਤਾ ਕੋਚ 

ਉਨ੍ਹਾਂ ਕਿਹਾ ਕਿ ਹੁਣ ਇਹ ਦਫਤਰ ਸਵੇਰ ਤੋਂ ਸ਼ਾਮ ਤੱਕ ਲੋਕਾਂ ਦੀ ਸੇਵਾ ਕਰਨ ਲਈ ਖੁੱਲ੍ਹੇਗਾ। ਇਸ ਮੌਕੇ 'ਤੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ ਅਤੇ ਵਿਕਾਸ ਕਾਰਜ ਆਉਣ ਵਾਲੇ 5 ਸਾਲ ਦੌਰਾਨ ਪੂਰੇ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਇਸ ਸਾਲ ਅਮਰੀਕਾ ਦਾ ਦੌਰਾ ਕਰ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕੈਬਨਿਟ ਮੰਤਰੀ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਕਿਸੇ ਵੀ ਪਿੰਡ ਦੇ ਛੱਪੜ ਦਾ ਵਿਕਾਸ ਕਾਰਜ ਅਧੂਰਾ ਨਹੀਂ ਰਹੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵਾਨ ਮਾਨ ਦੀ ਅਗਵਾਈ 'ਚ ਪੰਜਾਬ ਦੇ ਲੋਕਾਂ ਦੀ ਤਹਿ ਦਿਲ ਤੋਂ ਸੇਵਾ ਕਰ ਰਹੀ ਹੈ ਅਤੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।