ਹੁਣ ਅਪ੍ਰੈਲ ਦੇ ਪਹਿਲੇ ਹਫ਼ਤੇ ਰਿਹਾਅ ਹੋ ਸਕਦੇ ਹਨ ਨਵਜੋਤ ਸਿੰਘ ਸਿੱਧੂ

ਏਜੰਸੀ

ਖ਼ਬਰਾਂ, ਪੰਜਾਬ

- 2021 ਵਿਚ ਹੋ ਗਈ ਸੀ ਪੀਟਰ ਬਕ ਦੀ ਮੌਤ

Navjot Sidhu

ਪਟਿਆਲਾ - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਨਹੀਂ ਕੀਤਾ ਗਿਆ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਨੇ ਇਸ 'ਤੇ ਚੁੱਪ ਧਾਰੀ ਹੋਈ ਹੈ ਪਰ ਨਵਜੋਤ ਸਿੰਘ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਮਨ ਵਿਚ ਹੈ। ਹੁਣ ਕਿਆਸਰਾਈਆਂ ਇਹ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੱਧੂ ਨੂੰ ਅ੍ਰਪੈਲ ਮਹੀਨੇ ਵਿਚ ਰਿਹਾਅ ਕੀਤਾ ਜਾਵੇਗਾ। 

ਇਹ ਵੀ ਪੜ੍ਹੋ - ਪੱਲੇਦਾਰੀ ਕਰਨ ਵਾਲੇ ਸਾਬਕਾ ਹਾਕੀ ਖਿਡਾਰੀ ਨੂੰ ਮਿਲੀ ਨੌਕਰੀ, ਪੰਜਾਬ ਸਰਕਾਰ ਨੇ ਪਰਮਜੀਤ ਕੁਮਾਰ ਨੂੰ ਨਿਯੁਕਤ ਕੀਤਾ ਕੋਚ   

26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਇੱਕ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੀ ਬਾਹਰ ਆਉਣਗੇ। ਸਿੱਧੂ 20 ਮਈ 2022 ਨੂੰ ਜੇਲ੍ਹ ਗਏ ਸਨ, ਪਰ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਹਨਾਂ ਨੂੰ ਸਮੇਂ ਤੋਂ ਪਹਿਲਾਂ ਹੀ ਰਿਹਾਅ ਕੀਤਾ ਜਾਵੇਗਾ। 

ਮਾਹਿਰਾਂ ਦੀ ਗੱਲ ਮੰਨੀਏ ਤਾਂ NDPS ਅਤੇ ਸੰਘੀ ਅਪਰਾਧਾਂ ਤੋਂ ਇਲਾਵਾ, ਨਿਰਧਾਰਤ ਕੰਮ ਦੀ ਪ੍ਰਕਿਰਤੀ ਅਤੇ ਕੈਦੀਆਂ ਦੇ ਵਿਵਹਾਰ ਦੇ ਅਧਾਰ 'ਤੇ ਮਹੀਨੇ ਵਿਚ 4 ਤੋਂ 5 ਦਿਨਾਂ ਦੀ ਛੋਟ ਦਿੱਤੀ ਜਾਂਦੀ ਹੈ। ਯਾਨੀ ਇਸ ਛੋਟ ਤੋਂ ਬਾਅਦ ਅਪ੍ਰੈਲ ਦੇ ਪਹਿਲੇ ਮਹੀਨੇ ਸਿੱਧੂ ਸਾਹਮਣੇ ਆ ਸਕਦੇ ਹਨ। ਜ਼ਿਕਰਯੋਗ ਹੈ ਕਿ ਦਸੰਬਰ 2022 ਤੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਸੀ। ਪੰਜਾਬ ਕਾਂਗਰਸ ਦਾ ਇੱਕ ਵੱਡਾ ਵਰਗ ਵੀ ਸਿੱਧੂ ਦੇ ਸਵਾਗਤ ਦੀਆਂ ਤਿਆਰੀਆਂ ਵਿਚ ਜੁੱਟ ਗਿਆ। ਸਾਰਿਆਂ ਨੂੰ ਉਮੀਦ ਸੀ ਕਿ ਨਵਜੋਤ ਸਿੰਘ ਸਿੱਧੂ 26 ਜਨਵਰੀ 2023 ਨੂੰ ਰਿਹਾਅ ਹੋ ਜਾਣਗੇ। 26 ਜਨਵਰੀ ਦੀ ਸਵੇਰ ਤੋਂ ਹੀ ਸਮਰਥਕ ਜੇਲ੍ਹ ਦੇ ਬਾਹਰ ਪਹੁੰਚ ਗਏ ਸਨ ਪਰ ਸਿੱਧੂ ਬਾਹਰ ਨਹੀਂ ਆਏ।