ਸੰਯੁਕਤ ਕਿਸਾਨ ਮੋਰਚੇ ਦੀ ਬੈਠਕ 'ਚ ਵੱਡੇ ਫ਼ੈਸਲੇ, 9 ਫਰਵਰੀ ਨੂੰ ਸਾਂਸਦਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਦੋਲਨ ਦੀ ਰਣਨੀਤੀ ਲਈ 15 ਫਰਵਰੀ ਨੂੰ ਹੋਵੇਗੀ ਚੰਡੀਗੜ੍ਹ 'ਚ ਬੈਠਕ

Big decisions in the meeting of the United Kisan Morcha, demand letters will be given to the MPs on February 9

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਈ । ਇਸ ਮੀਟਿੰਗ ਵਿੱਚ ਮੋਰਚੇ ਦੇ ਵੱਡੇ ਆਗੂ ਸਾਮਿਲ ਹੋਏ। ਮੀਟਿੰਗ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਹਰਿੰਦਰ ਸਿੰਘ ਲਖੋਵਾਲ ਨੇ ਕਿਹਾ ਹੈ ਕਿ ਇਕ ਗੈਰ ਰਸਮੀ ਮੀਟਿੰਗ ਹੋਈ। ਦਿੱਲੀ ਵਾਲੀ ਮੀਟਿੰਗ ਦੇ ਫੈਸਲੇ ਦੱਸੇ ਗਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਖੇਤੀਬਾੜੀ ਨੀਤੀ ਖਰੜਾ ਨੂੰ ਰੱਦ ਕਰਨ ਲਈ 9 ਫਰਵਰੀ ਨੂੰ ਸਾਰੇ ਸਾਂਸਦਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਉਨ੍ਹਾਂ ਨੇ ਕਿਹਾ ਹੈ ਕਿ 15 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਮੀਟਿੰਗ ਹੋਵੇਗੀ ਅਤੇ ਅੰਦੋਲਨ ਲਈ ਰਣਨੀਤੀ ਘੜੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ 5 ਮਾਰਚ ਨੂੰ ਦੇਸ਼ ਦੀਆਣ ਵਿਧਾਨ ਸਭਾਵਾਂ ਦੇ ਬਾਹਰ ਰੋਸ ਪ੍ਰਦਰਸ਼ਨ ਹੋਵੇਗਾ। ਉਨ੍ਹਾਂ ਨੇ ਕਿਹਾ ਹੈਕਿ ਐਮਐਸਪੀ ਅਤੇ ਕਰਜਾ ਮੁਆਫੀ ਲਈ ਵੱਡੇ ਅੰਦੋਲਨ ਦੀ ਚਿਤਾਵਨੀ ਦਿੱਤੀ ਜਾਵੇਗੀ।

ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਧਾਨ ਸਭਾ 'ਚ ਖੇਤੀ ਨੀਤੀ ਖਰੜਾ ਰੱਦ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨੀ ਬਚਾਉਣ ਲਈ ਦੇਸ਼ ਭਰ ਦੇ ਕਿਸਾਨਾਂ ਨੂੰ ਇੱਕਠੇ ਹੋਣ ਦੀ ਅਪੀਲ ਕਰਦੇ ਹਾਂ।