ਗੰਨਾ ਕਾਸ਼ਤਕਾਰਾਂ ਨੂੰ ਕੈਪਟਨ ਸਰਕਾਰ ਵਲੋਂ ਵੱਡੀ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੰਨਾ ਕਾਸ਼ਤਕਾਰਾਂ ਅਤੇ ਨਿੱਜੀ ਖੰਡ ਮਿੱਲਾਂ ਨੂੰ ਰਾਹਤ...

Cabinet Meeting

ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੰਨਾ ਕਾਸ਼ਤਕਾਰਾਂ ਅਤੇ ਨਿੱਜੀ ਖੰਡ ਮਿੱਲਾਂ ਨੂੰ ਰਾਹਤ ਦਿੰਦਿਆਂ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਮੁਹੱਈਆ ਕਰਵਾਉਣ ਲਈ ਪ੍ਰਵਾਨਗੀ ਦੇ ਦਿਤੀ ਹੈ। ਸ਼ਨਿਚਰਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਇਹ ਫ਼ੈਸਲਾ ਲਿਆ ਗਿਆ।

ਇਹ ਸਬਸਿਡੀ ਸਿੱਧੇ ਤੌਰ ’ਤੇ ਗੰਨਾ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਜਾਵੇਗੀ। ਦੱਸ ਦਈਏ ਕਿ ਕੇਂਦਰ ਸਰਕਾਰ ਵਲੋਂ ਗੰਨੇ ਦਾ ਭਾਅ 275 ਰੁਪਏ ਤੈਅ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ 35 ਰੁਪਏ ਵਧਾ ਤੇ 310 ਰੁਪਏ ਦੇਣ ਦਾ ਦਾਅਵਾ ਕੀਤਾ ਸੀ। ਦੂਜੇ ਪਾਸੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ 35 ਰੁਪਏ ਵੱਧ ਦੇਣ ਤੋਂ ਇਨਕਾਰ ਕਰ ਦਿਤਾ ਸੀ। ਇਸ ਕਰਕੇ ਕਿਸਾਨ ਸੜਕਾਂ ਉਤੇ ਉੱਤਰ ਆਏ ਸਨ।

ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 5 ਦਸੰਬਰ, 2018 ਨੂੰ ਹੋਈ ਮੀਟਿੰਗ ਵਿਚ ਲਏ ਗਏ ਫ਼ੈਸਲੇ ਤੋਂ ਬਾਅਦ ਲਿਆ ਗਿਆ ਹੈ।