ਬਹਿਬਲ ਕਾਂਡ : ਸਾਬਕਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਹਿਬਲ ਗੋਲੀ ਕਾਂਡ ਮਾਮਲੇ ਵਿਚ 27 ਜਨਵਰੀ ਨੂੰ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ...

Former Police Officer Charanjit Sharma

ਫ਼ਰੀਦਕੋਟ : ਬਹਿਬਲ ਗੋਲੀ ਕਾਂਡ ਮਾਮਲੇ ਵਿਚ 27 ਜਨਵਰੀ ਨੂੰ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਨੇ ਅੱਜ ਰੱਦ ਕਰ ਦਿਤੀ। ਵਿਸ਼ੇਸ਼ ਜਾਂਚ ਟੀਮ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਸਾਬਕਾ ਪੁਲਿਸ ਮੁਖੀ ਦੀ ਜ਼ਮਾਨਤ 'ਤੇ ਮਾਮਲਿਆਂ ਦੀ ਪੜਤਾਲ ਅਤੇ ਗਵਾਹਾਂ ਨੂੰ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਸੀ।

ਇਸ ਤੋਂ ਇਲਾਵਾ ਬਹਿਬਲ ਕਾਂਡ ਨੂੰ ਘਿਨੌਣਾ ਅਪਰਾਧ ਦਸਦਿਆਂ ਅਦਾਲਤ ਵਿਚ ਜ਼ਿਲ੍ਹਾ ਅਟਾਰਨੀ ਨੇ ਮੰਗ ਕੀਤੀ ਕਿ ਅਜਿਹੇ ਮਾਮਲੇ ਵਿਚ ਮੁਲਜ਼ਮ ਨੂੰ ਜ਼ਮਾਨਤ ਨਹੀਂ ਦਿਤੀ ਜਾ ਸਕਦੀ। ਸਾਬਕਾ ਪੁਲਿਸ ਮੁਖੀ ਦੇ ਵਕੀਲਾਂ ਨੇ ਅਦਾਲਤ 'ਚ ਦਲੀਲ ਦਿਤੀ ਕਿ ਚਰਨਜੀਤ ਸ਼ਰਮਾ ਦੀ ਸਿਹਤ ਠੀਕ ਨਹੀਂ ਹੈ ਅਤੇ ਉਹ ਪੁਲਿਸ ਰਿਮਾਂਡ ਦੌਰਾਨ ਵੀ ਬੀਮਾਰ ਹੋ ਗਏ ਸਨ, ਇਸ ਲਈ ਚੱਲਦੇ ਮੁਕੱਦਮੇ ਤਕ ਚਰਨਜੀਤ ਸ਼ਰਮਾ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਜਾਵੇ ਪਰ ਅਦਾਲਤ ਨੇ ਲੰਮੀ ਸੁਣਵਾਈ ਤੋਂ ਬਾਅਦ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ।