ਟਕਸਾਲੀ ਅਕਾਲੀ ਦਲ ਤੇ ਆਪ ਦੇ ਗਠਜੋੜ ਦਾ ਪੰਜਾਬ ਦੀ ਸਿਆਸਤ ‘ਤੇ ਕੋਈ ਪ੍ਰਭਾਵ ਨਹੀਂ : ਸੁਖਪਾਲ  ਖਹਿਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਵਿਚਾਲੇ ਚੱਲ ਰਹੀ ਗਠਜੋੜ ਦੀ ਚਰਚਾ ਦਰਮਿਆਨ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ...

Sukhpal Khaira

ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਟਕਸਾਲੀ ਵਿਚਾਲੇ ਚੱਲ ਰਹੀ ਗਠਜੋੜ ਦੀ ਚਰਚਾ ਦਰਮਿਆਨ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਵੱਡਾ ਹਮਲਾ ਬੋਲਿਆ ਹੈ। ਖਹਿਰਾ ਨੇ ਕਿਹਾ ਕਿ ਗਠਜੋੜ ਦਾ ਅਧਿਕਾਰ ਹਰ ਪਾਰਟੀ ਨੂੰ ਹੈ ਪਰ ਆਮ ਆਦਮੀ ਪਾਰਟੀ ਪੰਜਾਬ ਵਿਚ ਅਪਣਾ ਅਕਸ ਗਵਾ ਚੁੱਕੀ ਹੈ ਅਤੇ ਆਪ ਦਾ ਸਾਰਾ ਕੇਡਰ ਪੰਜਾਬ ਏਕਤਾ ਪਾਰਟੀ ਨਾਲ ਜੁੜ ਚੁੱਕਾ ਹੈ।

ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਪਣੇ ਮੁੱਢਲੇ ਅਸੂਲਾਂ ਤੋਂ ਭਟਕ ਚੁੱਕੀ ਹੈ, ਜਿਸ ਕਾਰਨ ਸਾਰੇ ਵਲੰਟੀਅਰ ਤੇ ਵਰਕਰ ਵੀ ਉਨ੍ਹਾਂ ਦੇ ਹੱਕ ਵਿਚ ਹਨ। ਜੇਕਰ ਟਕਸਾਲੀ ਦਲ ਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੁੰਦੀ ਵੀ  ਹੈ ਤਾਂ ਇਸ ਦਾ ਪੰਜਾਬ ਦੀ ਸਿਆਸਤ ਉੱਤੇ ਕੋਈ ਪ੍ਰਭਾਵ ਨਹੀਂ ਪਵੇਗੀ। ਇਸ ਦੇ ਨਾਲ ਹੀ ਖਹਿਰਾ ਨੇ ਸਾਫ਼ ਕੀਤਾ ਕਿ ਟਕਸਾਲੀਆਂ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਜਲਦਬਾਜ਼ੀ ਵਿਚ ਅਪਣਾ ਉਮੀਦਵਾਰ ਐਲਾਨ ਦਿੱਤਾ ਸੀ

ਜਦਕਿ ਇਸ ਸੀਟ ਉੱਤੇ ਜ਼ਿਆਦਾ ਹੱਕ ਬਸਪਾ ਦਾ ਬਣਦਾ ਸੀ। ਇਸੇ ਕਾਰਨ ਡੈਮੋਕ੍ਰੇਟਿਕ ਫਰੰਟ ਨੇ ਅਪਣੇ ਆਪ ਨੂੰ ਟਕਸਾਲੀਆਂ ਤੋਂ ਵੱਖ ਕਰ ਲਿਆ। ਖਹਿਰਾ ਨੇ ਕਿਹਾ ਕਿ ਅਜੇ ਵੀ ਜੇਕਰ ਟਕਸਾਲੀ ਚਾਹੁਣ ਤਾਂ ਫਰੰਟ ਦਾ ਹਿੱਸਾ ਬਣ ਸਕਦੇ ਹਨ।