ਰਾਜਾਸਾਂਸੀ ਏਅਰਪੋਰਟ ਤੋਂ ਸ਼ੁਰੂ ਹੋਣਗੀਆਂ ਬਰਮਿੰਘਮ ਤੇ ਲੰਡਨ ਦੀਆਂ ਸਿੱਧੀਆਂ ਉਡਾਣਾਂ, ਹਫ਼ਤੇ ਦੇ 3 ਦਿਨ ਲੰਡਨ ਲਈ ਰਵਾਨਾ ਹੋਵੇਗੀ ਸਿੱਧੀ ਉਡਾਣ

ਏਜੰਸੀ

ਖ਼ਬਰਾਂ, ਪੰਜਾਬ

ਏਸ਼ੀਆ ਏਅਰ ਇੰਡੀਆ ਵਲੋਂ ਬਰਸਿੰਘਮ ਲਈ ਹਫ਼ਤੇ ਵਿਚ ਦੋ ਦਿਨ ਦੀ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। 

Direct flights to Birmingham and London will start from Rajasansi Airport

ਅੰਮ੍ਰਿਤਸਰ - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਰਾਜਸਾਂਸੀ ਵਿਖੇ ਕੋਰੋਨਾ ਕਹਿਰ ਦੌਰਾਨ ਲੰਡਨ ਅਤੇ ਬਰਮਿੰਘਮ ਰਵਾਨਾ ਹੋਣ ਵਾਲੀਆਂ ਸਿੱਧੀਆਂ ਉਡਾਣਾਂ ਉਸ ਸਮੇਂ ਬੰਦ ਕਰ ਦਿੱਤੀਆਂ ਗਈਆਂ ਸਨ ਜਿਸ ਨੂੰ ਹੁਣ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਉਡਾਣਾਂ ਸ਼ੁਰੂ ਹੋਣ ਨਾਲ ਰਾਜਾਸਾਂਸੀ ਹਵਾਈ ਅੱਡੇ ’ਤੇ ਕੋਰੋਨਾ ਤੋਂ ਪਹਿਲਾਂ ਵਾਲੀਆਂ ਰੌਣਕਾਂ ਮੁੜ ਬਹਾਲ ਹੋ ਜਾਣਗੀਆਂ। ਏਸ਼ੀਆ ਏਅਰ ਇੰਡੀਆ ਵਲੋਂ ਬਰਸਿੰਘਮ ਲਈ ਹਫ਼ਤੇ ਵਿਚ ਦੋ ਦਿਨ ਦੀ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। 

ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਵਾਲੇ ਦਿਨ ਲੰਡਨ ਤੋਂ ਅੰਮ੍ਰਿਤਸਰ ਲਈ ਉਡਾਣ ਭਰੀ ਗਈ ਅਤੇ ਹਰ ਐਤਵਾਰ, ਸੋਮਵਾਰ ਤੇ ਮੰਗਲਵਾਰ ਅੰਮ੍ਰਿਤਸਰ ਤੋਂ ਲੰਡਨ ਲਈ ਉਡਾਣ ਰਵਾਨਾ ਹੋਵੇਗੀ। ਏਅਰ ਇੰਡੀਆ ਵਲੋਂ 27 ਮਾਰਚ ਤੋਂ ਹਫ਼ਤੇ ਦੇ ਤਿੰਨ ਦਿਨ ਲੰਡਨ ਲਈ ਇਥੋਂ ਸਿੱਧੀ ਉਡਾਣ ਰਵਾਨਾ ਹੋਵੇਗੀ। ਇਸ ਤੋਂ ਇਲਾਵਾ ਏਅਰ ਇੰਡੀਆ ਵੱਲੋਂ ਬਰਮਿੰਘਮ ਲਈ ਹਫ਼ਤੇ ਵਿਚ ਦੋ ਦਿਨ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। 

ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਲੰਡਨ ਜਾਣ ਵਾਲੇ ਯਾਤਰੀਆਂ ਨੂੰ ਦਿੱਲੀ, ਉਜਬੇਕ੍ਰਿਸ਼ਤਾਨ ਜਾਂ ਕਤਰ ਰਾਹੀਂ ਜਾਣਾ ਪੈ ਰਿਹਾ ਸੀ। ਉਡਾਣ ਸ਼ੁਰੂ ਹੋਣ ਨਾਲ ਯਾਤਰੀਆਂ ਦਾ ਸਫ਼ਰ ਹੁਣ ਸੁਖਾਲਾ ਹੋ ਜਾਵੇਗਾ। ਇਸ ਤੋਂ ਇਲਾਵਾ ਅੰਮ੍ਰਿਤਸਰ ਏਅਰਪੋਰਟ ਤੋਂ ਘਰੇਲੂ ਉਡਾਣਾਂ ਪੁਣੇ, ਦਿੱਲੀ, ਮੁੰਬਈ, ਬੈਂਗਲੋਰ, ਸ੍ਰੀ ਨਗਰ, ਕੋਲਕੱਤਾ, ਅਹਿਮਦਾਬਾਦ, ਜੈਪੂਰ ਅਤੇ ਪਟਨਾ ਲਈ ਚੱਲ ਰਹੀਆਂ ਹਨ।