ਪਟਿਆਲਾ 'ਚ ਵੱਡੀ ਵਾਰਦਾਤ, ਫੋਨ ਚਲਾਉਣ ਤੋਂ ਰੋਕਣ 'ਤੇ ਕਲਯੁੱਗੀ ਪੁੱਤ ਨੇ ਛੱਤ ਤੋਂ ਹੇਠਾਂ ਸੁੱਟੀ ਮਾਂ, ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੋਸ਼ੀ ਪਿਛਲੇ 5 ਸਾਲ ਤੋਂ ਮਾਨਸਿਕ ਤੌਰ 'ਤੇ ਰਹਿੰਦਾ ਸੀ ਪਰੇਸ਼ਾਨ੍ਾੋੂ

photo

 

ਪਟਿਆਲਾ :  ਪਟਿਆਲਾ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਤ੍ਰਿਪਤੀ ਥਾਣਾ ਅਧੀਨ ਪੈਂਦੇ ਆਨੰਦ ਨਗਰ-ਏ-ਖੇਤਰ 'ਚ ਕਿਰਾਏ ਦੇ ਮਕਾਨ ਵਿਚ ਰਹਿੰਦੇ ਨੌਜਵਾਨ ਨੇ ਬੀਤੇ ਦਿਨੀਂ ਲੜਾਈ ਤੋਂ ਬਾਅਦ ਆਪਣੀ ਮਾਂ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ।

 

ਇਹ ਵੀ ਪੜ੍ਹੋ: ''4.6 ਕਰੋੜ ਭਾਰਤੀ ਮਾਨਸਿਕ ਰੋਗਾਂ ਤੋਂ ਪੀੜਤ''

 

ਛੱਤ ਤੋਂ ਡਿੱਗਣ ਤੋਂ ਬਾਅਦ ਬਜ਼ੁਰਗ ਔਰਤ ਦੇ ਸਿਰ 'ਤੇ ਸੱਟ ਲੱਗੀ। ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਹਿਚਾਣ ਰੇਖਾ ਰਾਣੀ (52) ਵਜੋਂ ਹੋਈ ਹੈ। ਸੂਚਨਾ ਮਿਲਣ ਉਪਰੰਤ ਪੁਲਿਸ ਵੱਲੋਂ ਕੀਤੀ ਤਫਤੀਸ਼ ਦੌਰਾਨ ਥਾਣਾ ਸਦਰ ਦੀ ਪੁਲਿਸ ਨੇ ਦੋਸ਼ੀ ਗੋਬਿੰਦ ਬਹਿਲ ਦੇ ਵੱਡੇ ਭਰਾ ਰਾਜਨ ਬਹਿਲ ਦੇ ਬਿਆਨਾਂ 'ਤੇ ਉਕਤ ਦੋਸ਼ੀ ਖ਼ਿਲਾਫ਼ ਇਰਾਦਾ-ਏ-ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਵਿਆਹ ਤੋਂ ਇਨਕਾਰ ਕੀਤਾ ਤਾਂ ਸਨਕੀ ਪ੍ਰੇਮੀ ਨੇ ਪ੍ਰੇਮਿਕਾ 'ਤੇ ਕੀਤੇ ਚਾਕੂ ਨਾਲ 16 ਵਾਰ, ਮੌਤ 

 ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਸ਼ੀ ਪਿਛਲੇ 5 ਸਾਲ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ, ਜਿਸ ਕਾਰਨ ਉਸਦਾ ਵੱਡਾ ਭਰਾ ਆਪਣੀ ਮਾਤਾ ਤੇ ਛੋਟੇ ਭਰਾ ਤੋਂ ਵੱਖ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਗੋਬਿੰਦ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਵੀ ਝਗੜਾ ਕਰਨ ਲੱਗ ਜਾਂਦਾ ਸੀ। ਬੀਤੇ ਦਿਨੀਂ ਵੀ ਜਦੋਂ ਉਸ ਦੀ ਮਾਤਾ ਨੇ ਤੜਕੇ 3 ਵਜੇ ਦੇ ਕਰੀਬ ਉਸ ਨੂੰ ਫੋਨ ਬੰਦ ਕਰਕੇ ਸੌਣ ਲਈ ਆਖਿਆ ਤਾਂ ਉਸ ਨੇ ਤੈਸ਼ 'ਚ ਆ ਕੇ ਆਪਣੀ ਮਾਤਾ ਨੂੰ ਛੱਤ ਤੋਂ ਧੱਕਾ ਦੇ ਦਿੱਤਾ, ਜਿਸ ਨਾਲ ਉਸ ਦੇ ਸਿਰ ’ਚ ਸੱਟ ਲੱਗ ਗਈ। ਜਿਸ ਤੋਂ ਬਾਅਦ ਉਸ ਦੀ ਮਾਤਾ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਦਰ ਦੀ ਪੁਲਿਸ ਨੇ ਮਾਮਲੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।