Gurminder Singh Lalli News: ਖੰਨਾ 'ਚ 5 ਵਾਰ ਦੇ ਕਾਂਗਰਸੀ ਕੌਂਸਲਰ ਦਾ ਹਾਰਟ ਅਟੈਕ ਨਾਲ ਦੇਹਾਂਤ

ਏਜੰਸੀ

ਖ਼ਬਰਾਂ, ਪੰਜਾਬ

ਗੁਰਮਿੰਦਰ ਲਾਲੀ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ

Gurminder Singh Lalli

Gurminder Singh Lalli News in Punjabi : ਖੰਨਾ - ਖੰਨਾ ਤੋਂ ਪੰਜ ਵਾਰ ਕਾਂਗਰਸ ਦੇ ਕੌਂਸਲਰ ਰਹੇ ਗੁਰਮਿੰਦਰ ਸਿੰਘ ਲਾਲੀ ਦਾ ਸ਼ਨੀਵਾਰ ਸਵੇਰੇ ਦੇਹਾਂਤ ਹੋ ਗਿਆ। ਜਿਮ 'ਚ ਕਸਰਤ ਕਰਦੇ ਸਮੇਂ ਲਾਲੀ ਨੂੰ ਦਿਲ ਦਾ ਦੌਰਾ ਪਿਆ। ਜਦੋਂ ਉਸ ਨੂੰ ਦੋ ਵੱਖ-ਵੱਖ ਹਸਪਤਾਲਾਂ ਵਿਚ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।  

ਲਾਲੀ ਕਾਂਗਰਸ ਦੇ ਸੀਨੀਅਰ ਆਗੂ ਸਨ। ਜਿੱਥੇ ਉਹ ਖ਼ੁਦ ਲਗਾਤਾਰ ਪੰਜਵੀਂ ਵਾਰ ਕਾਂਗਰਸ ਦੇ ਕੌਂਸਲਰ ਬਣੇ ਹਨ, ਉਥੇ  ਉਨ੍ਹਾਂ ਦੀ ਪਤਨੀ ਅੰਜਨਜੀਤ ਕੌਰ ਲਗਾਤਾਰ ਦੂਜੀ ਵਾਰ ਕੌਂਸਲਰ ਬਣੀ ਹੈ। ਲਾਲੀ ਕੈਪਟਨ ਸਰਕਾਰ ਵਿਚ ਇੰਪਰੂਵਮੈਂਟ ਟਰੱਸਟ ਖੰਨਾ ਦੇ ਚੇਅਰਮੈਨ ਸਨ। ਇਸ ਤੋਂ ਇਲਾਵਾ ਉਹ ਖੰਨਾ ਨਗਰ ਕੌਂਸਲ ਦੇ ਉਪ ਚੇਅਰਮੈਨ ਵੀ ਰਹੇ। ਲਾਲੀ ਦੇ ਅਚਾਨਕ ਦਿਹਾਂਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।  

ਗੁਰਮਿੰਦਰ ਸਿੰਘ ਲਾਲੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਸਨ। ਕੈਪਟਨ ਪਰਿਵਾਰ ਨਾਲ ਨੇੜਤਾ ਹੋਣ ਕਾਰਨ ਲਾਲੀ ਦਾ ਸਿਆਸੀ ਕੱਦ ਵੀ ਵਧਿਆ ਹੈ ਪਰ ਲਾਲੀ ਪਾਰਟੀ ਪ੍ਰਤੀ ਵਫ਼ਾਦਾਰ ਸੀ। ਕੈਪਟਨ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਭਾਜਪਾ 'ਚ ਲਿਆਉਣ ਦੀਆਂ ਕਈ ਪੇਸ਼ਕਸ਼ਾਂ ਆਈਆਂ ਸਨ। ਪਰ ਉਹਨਾਂ ਨੇ ਕਾਂਗਰਸ ਨਹੀਂ ਛੱਡੀ। 

ਲਾਲੀ ਦੇ ਅਚਾਨਕ ਦਿਹਾਂਤ 'ਤੇ ਕਈ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਰਵਨੀਤ ਬਿੱਟੂ, ਸੰਸਦ ਮੈਂਬਰ ਡਾ: ਅਮਰ ਸਿੰਘ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ। 

 

(For more Punjabi news apart from Gurminder Singh Lalli News In Punjabi , stay tuned to Rozana Spokesman)