Punjab News : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਕਮੇਟੀ ਦੇ 5 ਮੈਂਬਰ ਧਾਮੀ ਨਾਲ ਕਰ ਰਹੇ ਮੁਲਾਕਾਤ  

5 ਮੈਂਬਰੀ ਕਮੇਟੀ ਦੇ ਮੈਂਬਰ ਧਾਮੀ ਘਰ ਪਹੁੰਚੇ

Punjab News in Punjabi : ਐਸਜੀਪੀਸੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦੇ ਘਰ ਹੁਸ਼ਿਆਰਪੁਰ 5 ਮੈਂਬਰ ਕਮੇਟੀ ਧਾਮੀ ਨਾਲ ਗੱਲਬਾਤ ਕਰਨ ਲਈ ਪਹੁੰਚੇ। ਇਸ ਮੀਟਿੰਗ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਸ਼ਿਆਰਪੁਰ ਨਿਵਾਸ ਸਥਾਨ ’ਤੇ ਪਹੁੰਚਣ ਵਾਲੇ 5 ਮੈਂਬਰੀ ਕਮੇਟੀ ’ਚ ਬਲਦੇਵ ਸਿੰਘ ਕਲਿਆਣ, ਬਲਦੇਵ ਸਿੰਘ ਕੈਮਪੁਰੀ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਹਰਜਿੰਦਰ ਕੌਰ ਸ਼ਾਮਲ ਹੋਏ ਹਨ। 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜਥੇਦਾਰ ਅਕਾਲ ਤਖ਼ਤ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੇ ਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੁਲਾਕਾਤ ਇੱਕ ਘੰਟੇ ਤੋਂ ਵੱਧ ਚੱਲੀ। ਇਸ ਮੀਟਿੰਗ ਤੋਂ ਬਾਅਦ ਜਿਵੇਂ ਹੀ ਜਥੇਦਾਰ ਸਾਹਿਬ ਬਾਹਰ ਆਏ ਤਾਂ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਦਿੰਦੇ ਉਨ੍ਹਾਂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੇ ਘਰ ਪੋਤਰੇ ਨੇ ਜਨਮ ਲਿਆ ਹੈ ਤੇ ਉਸ ਸਬੰਧੀ ਅੱਜ ਉਹ ਹਰਜਿੰਦਰ ਸਿੰਘ ਧਾਮੀ ਅਤੇ ਉਹਨਾਂ ਦੇ ਪਰਿਵਾਰ ਨੂੰ ਵਧਾਈ ਦੇਣ ਲਈ ਪਹੁੰਚੇ ਸਨ।

ਦੱਸ ਦੇਈਏ ਕਿ ਐਸਜੀਪੀਸੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦੇ ਘਰ ਅਲੱਗ-ਅਲੱਗ ਅਕਾਲੀ ਆਗੂ ਅਤੇ ਧਾਰਮਿਕ ਆਗੂ ਪਹੁੰਚ ਰਹੇ ਹਨ। 

(For more news apart from Efforts to convince Harjinder Singh Dhami continue News in Punjabi, stay tuned to Rozana Spokesman)