ਅਰਬ ਦੇਸ਼ਾਂ ’ਚ ਫਸੇ ਪੰਜਾਬੀਆਂ ਲਈ ਸੂਬਾ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਐਨ.ਆਰ.ਆਈ. ਵਿੰਗ ਦੇ ਨੰਬਰ ਜਾਰੀ ਕਰ ਰਹੇ

State government issues helpline numbers for Punjabis stranded in Arab countries

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਇਕ ਪੋਸਟ ਸਾਂਝ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਬ ਦੇਸ਼ਾਂ ਦੇ ਵਿਚ ਲੜਾਈ ਲੱਗਣ ਕਰਕੇ ਬਹੁਤ ਸਾਰੇ ਪੰਜਾਬੀ ਇਨ੍ਹਾਂ ਮੁਲਕਾਂ ਵਿਚ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਐਨ.ਆਰ.ਆਈ. ਵਿੰਗ ਦੇ ਨੰਬਰ ਜਾਰੀ ਕਰ ਰਹੇ ਹਾਂ ਜੇ ਕੋਈ ਖੁਦ ਜਾਂ ਉਹਨਾਂ ਦੇ ਪਰਿਵਾਰ ਦਾ ਮੈਂਬਰ ਇਨ੍ਹਾਂ ਮੁਲਕਾਂ ਵਿੱਚ ਫਸਿਆ ਹੈ ਤਾਂ ਤੁਰੰਤ ਸੰਪਰਕ ਕਰੋ। ਉਨ੍ਹਾਂ ਕਿਹਾ ਕਿ ਮੈਂ ਵਿਦੇਸ਼ ਮੰਤਰਾਲੇ ਦੇ ਨਾਲ ਸੰਪਰਕ ਵਿਚ ਹਾਂ। ਜਲਦੀ ਉਹਨਾਂ ਨੂੰ ਅਸੀਂ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।

ਮੈਂ ਵਿਦੇਸ਼ ਮੰਤਰਾਲੇ ਦੇ ਨਾਲ ਸੰਪਰਕ ਵਿੱਚ ਹਾਂ ਜਲਦੀ ਉਹਨਾਂ ਨੂੰ ਅਸੀਂ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ..
NRI Wing Punjab 24/7 Control Room 0172-2260042 0172-2260043 What’s App No +91 94787 79112