ਅਫੀਮ ਦੇ ਵਪਾਰੀ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਣੋ ਕੀ ਹੈ ਪੂਰਾ ਮਾਮਲਾ

CISF jawans opium sellers lakhs rupees cash recovered

ਅੰਮ੍ਰਿਤਸਰ : ਸੀਆਈਐੱਸਐੱਫ ਦੇ ਜਵਾਨਾਂ ਨੇ ਅਫੀਮ ਵੇਚਣ ਵਾਲੇ ਇੱਕ ਵਿਅਕਤੀ ਕੋਲੋਂ 10.50 ਲੱਖ ਦੀ ਨਕਦੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕੇ ਲਿਆ ਹੈ।ਸੀ.ਆਈ.ਐੱਸ.ਐੱਫ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪੰਡੋਰੀ ਸਿੱਧਵਾਂ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। 

ਜਾਣਕਾਰੀ ਅਨੁਸਾਰ ਦੋਸ਼ੀ ਸਰਬਜੀਤ ਸਿੰਘ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਅੰਮ੍ਰਿਤਸਰ ਤੋਂ ਦਿੱਲੀ ਅਤੇ ਦਿੱਲੀ ਤੋਂ ਇਮਫਾਲ ਜਾਣ ਦੀ ਤਾਂਗ ਵਿੱਚ ਸੀ।ਇਸ ਦੌਰਾਨ ਸੀ.ਆਈ.ਐੱਸ.ਐੱਫ. ਦੇ ਜਵਾਨਾਂ ਨੇ ਉਨ੍ਹਾਂ ਕੋਲੋਂ 10.50 ਲੱਖ ਦੀ ਨਕਦੀ ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।ਜਿਸ ਤੋਂ ਬਾਅਦ ਦੋਸ਼ੀ ਸਰਬਜੀਤ ਸਿੰਘ ਨੂੰ ਥਾਣਾ ਏਅਰਪੋਰਟ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਜਦਕਿ ਉਸ ਦਾ ਦੂਜਾ ਸਾਥੀ ਕਰਮਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਨਿਵਾਸੀ ਚਿਤਰਿਆ ਕਲਾਂ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਿਚ ਕਾਮਯਾਬ ਹੋ ਗਿਆ ਹੈ। 

ਇਸ ਦੌਰਾਨ ਪੁਲਿਸ ਦੇ ਦੱਸਣ ਮੁਤਾਬਕ ਜਦੋਂ ਮੁਲਜ਼ਮ ਸਰਬਜੀਤ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਅਫੀਮ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਮਫਾਲ ਤੋਂ ਅਫੀਮ ਖਰੀਦ ਕੇ ਪੰਜਾਬ, ਗੁਜਰਾਤ ਵਿਚ ਵੇਚਦੇ ਸਨ।ਇਸ ਤੋਂ ਪਹਿਲਾਂ ਵੀ ਉਹ ਪੰਜ ਵਾਰ ਅਫੀਮ ਲਿਆ ਕੇ ਵੇਚ ਚੁੱਕੇ ਹਨ।ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਦੂਜੇ ਸਾਥੀ ਕਰਮਜੀਤ ਸਿੰਘ ਦੇ ਕੋਲ ਵੀ ਸੱਤ ਲੱਖ ਰੁਪਏ ਦੀ ਨਕਦੀ ਸੀ।