Corona Virus : ਵਿਸਾਖੀ ਜੋੜ-ਮੇਲੇ ਨੂੰ ਲੈ ਕੇ ਕੱਲ ਲਏ ਜਾਣਗੇ ਅਹਿਮ ਫ਼ੈਸਲੇ
ਕਰੋਨਾ ਵਾਇਰਸ ਦੇ ਕਹਿਰ ਨੂੰ ਦੇਖਦਿਆਂ ਭਾਵੇਂ ਕਿ ਸਰਕਾਰ ਦੇ ਵੱਲੋਂ ਦੇਸ ਵਿਚ ਲੌਕਾਡਾਊਨ ਦਾ ਐਲਾਨ ਕੀਤਾ ਹੋਇਆ ਹੈ
ਤਲਵੰਡੀ ਸਾਬੋ : ਕਰੋਨਾ ਵਾਇਰਸ ਦੇ ਕਹਿਰ ਨੂੰ ਦੇਖਦਿਆਂ ਭਾਵੇਂ ਕਿ ਸਰਕਾਰ ਦੇ ਵੱਲੋਂ ਦੇਸ ਵਿਚ ਲੌਕਾਡਾਊਨ ਦਾ ਐਲਾਨ ਕੀਤਾ ਹੋਇਆ ਹੈ ਪਰ ਹਾਲੇ ਵੀ ਆਏ ਦਿਨ ਕਰੋਨਾ ਵਾਇਰਸ ਦੇ ਨਵੇਂ- ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਨੂੰ ਦੇਖਦਿਆਂ ਖਾਲਸਾ ਸਾਜਨਾ ਦਿਵਸ ਮੌਕੇ ਹੋਣ ਵਾਲੇ ਵਿਸਾਖੀ ਦੇ ਜੋੜ ਮੇਲੇ ਨੂੰ ਲੈ ਕੇ ਸ਼ੁਕਰਵਾਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ
ਜਿਸ ਬਾਰੇ ਜਾਣਕਾਰੀ ਦਿੰਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜ ਸਿੰਘ ਸਹਿਬਾਨਾਂ ਦੇ ਵੱਲੋਂ ਕੀਤੀ ਜਾਣ ਵਾਲੀ ਇਹ ਮੀਟਿੰਗ ਨੂੰ ਵੀਡੀਓ ਕਾਨਫਰੰਸ ਦੇ ਜ਼ਰੀਏ ਕੀਤਾ ਜਾਵੇਗਾ। ਜਿਸ ਵਿਚ ਵਿਸਾਖੀ ਜੋੜ ਮੇਲੇ ਬਾਰੇ ਅਹਿਮ ਫੈਸਲਾ ਲਿਆ ਜਾਣਾ ਹੈ। ਦੱਸ ਦੱਈਏ ਕਿ ਕਰੋਨਾ ਵਾਇਰਸ ਦੇ ਕਾਰਨ ਅੱਜ ਸਵੇਰੇ ਤੜਕਸਾਰ ਗੁਰੂਘਰ ਦੇ ਮਹਾਨ ਕੀਰਤਨੀਏ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਖਾਲਸਾ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ।
ਭਾਈ ਨਿਰਮਲ ਸਿੰਘ ਜੀ ਦੇ ਅਕਾਲ ਚਲਾਣੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਜਿੱਥੇ ਦੁਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਭਾਈ ਜੀ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਵੀ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਸੰਗਤ ਨੂੰ ਇਹ ਸੰਦੇਸ਼ ਵੀ ਦਿੱਤਾ ਹੈ ਕਿ ਸਿੱਖ ਬੇਪਰਵਾਹ ਤਾਂ ਹੋ ਸਕਦਾ ਹੈ
ਪਰ ਲਾ-ਪਰਵਾਹ ਨਾ ਹੋਵੇ। ਜਿਸ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਸਿਹਤ ਮਹਿਕਮੇ ਦੇ ਅਧਿਕਾਰੀਆਂ ਦੇ ਵੱਲੋਂ ਜ਼ਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਹੁਣ ਤੱਕ ਇਸ ਵਾਇਰਸ ਦੇ ਕਾਰਨ 5 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 46 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।