ਸੋਸ਼ਲ ਮੀਡੀਆ ਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਡੀਜੀਪੀ ਨੇ ਤਿਆਰ ਕੀਤੀ ਟੀਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਫਿਊ ਦੀ ਉਲੰਘਣਾ ਕਰਨ ਵਾਲਿਆ ਲਈ ਪ੍ਰਸ਼ਾਸਨ ਦੇ ਵੱਲੋਂ ਹੁਣ ਖੁਲੀਆਂ ਜ਼ੇਲ੍ਹਾਂ ਬਣਾਈਆ ਜਾ ਰਹੀਆਂ ਹਨ

lockdown

ਚੰਡੀਗੜ੍ਹ : ਕਰੋਨਾ ਵਾਇਰਸ ਦੇ ਬਾਰੇ ਝੂਠੀਆਂ ਅਫਵਾਹਾ ਫੈਲਾਉਣ ਵਾਲਿਆ ਤੇ ਸਿਕੰਜ਼ਾ ਕਸਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਸਾਰੇ ਸੋਸ਼ਲ ਮੀਡੀਆ ਪਲੇਟਫੋਰਮਾਂ ਦੀ ਨਿਗਰਾਨੀ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਝੂਠੀਆਂ ਖਬਰਾਂ ਫੈਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਸ ਤੇ ਕਾਰਵਾਈ ਕਰਨ ਦਾ ਵੀ ਆਦੇਸ਼ ਦਿੱਤਾ ਹੈ। ਡੀਜੀਪੀ ਨੇ ਦੱਸਿਆ ਕਿ ਟੀਮ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਫਸਰ ਦੀ ਅਗਵਾਈ ਵਿਚ ਕੀਤੀ ਜਾਵੇਗੀ, ਜੋ ਕਿ ਪੁਲਿਸ ਹੈਡਕੁਆਟਰਾਂ ਤੇ ਤੈਨਾਇਤ ਰਹਿਣਗੇ।

ਸਾਰੇ ਜ਼ਿਲ੍ਹਾਂ ਪੁਲਿਸ ਅਧਿਕਾਰੀਆਂ ਨੂੰ ਝੂਠੀਆਂ ਖਬਰਾਂ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਆਪਦਾ ਐਕਟ 2005 ਦੇ ਅਧੀਨ ਹੁਣ ਕਰੋਨਾ ਵਾਇਰਸ ਦੇ ਨਾਲ ਨਜਿੱਠਣ ਲਈ ਸਾਰੇ ਦੇਸ਼ ਵਿਚ ਪ੍ਰੇਰਿਤ ਕੀਤਾ ਗਿਆ ਹੈ ਜਿਸ ਕਰਕੇ ਗਲਤ ਖ਼ਬਰਾਂ ਫੈਲਾਉਣਾ ਇਕ ਜ਼ੁਰਮ ਹੈ। ਇਸ ਲਈ ਜਿਹੜਾ ਵੀ ਇਸ ਤਰ੍ਹਾਂ ਕਰਦਾ ਪਾਇਆ ਗਿਆ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਹੋਵੇਗੀ।

ਜ਼ਿਕਰਯੋਗ ਹੈ ਕਿ ਗੁਪਤਾ ਨੇ ਵੱਟਸਅੱਪ ਤੇ ਝੂਠੀਆਂ ਅਤੇ ਚਿੰਤਾ-ਜਨਕ ਖਬਰਾ ਫੈਲਾਉਣ ਵਾਲੇ ਪਟਿਆਲਾ ਆਧਾਰਿਤ ਪਤੀ-ਪਤਨੀ ਖਿਲਾਫ ਐਕਟਿਮਿਨਲ ਚ ਪਟਿਆਲਾ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਨ ਤੇ ਉਨ੍ਹਾਂ ਦੀ ਸ਼ੰਲਾਘਾ ਕੀਤੀ ਹੈ ਅਤੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਨ੍ਹਾਂ ਅਫਵਾਹਾਂ ਫੈਲਾਉਣ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।

ਕਰਫਿਊ ਬਾਰੇ ਗੱਲ ਕਰਦਿਆਂ ਡੀਜੀਪੀ ਨੇ ਕਰਫਿਊ ਦੀ ਉਲੰਘਣਾ ਕਰਨ ਵਾਲਿਆ ਲਈ ਪ੍ਰਸ਼ਾਸਨ ਦੇ ਵੱਲੋਂ ਹੁਣ ਖੁਲੀਆਂ ਜ਼ੇਲ੍ਹਾਂ ਬਣਾਈਆ ਜਾ ਰਹੀਆਂ ਹਨ। ਇਸ ਦੇ ਨਾਲ  ਹੀ ਉਨ੍ਹਾਂ ਇਹ ਵੀ ਦੱਸਿਆ ਕਿ ਅਜਿਹੀਆਂ 21 ਜ਼ਿਲ੍ਹਾਂ ਪਹਿਲਾਂ ਤੋਂ ਹੀ ਚੱਲ ਰਹੀਆਂ ਹਨ। ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ ਇਨ੍ਹਾਂ ਜ਼ੇਲ੍ਹਾਂ ਵਿਚ ਭੇਜਿਆ ਜਾਵੇਗਾ ਅਤੇ ਆਫ਼ਦਾ ਐਕਟ 2005 ਦੇ ਤਹਿਤ ਉਸ ਖਿਲ਼ਾਫ ਕਾਰਵਾਈ ਵੀ ਕੀਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।