ਪੰਜਾਬ ਵਿਚ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਲਈ ਕੋਵਿਡ-19 ਟੀਕਾਕਰਨ ਮੁਹਿੰਮ ਸ਼ੁਰੂ
ਪੰਜਾਬ ਵਿਚ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਲਈ ਕੋਵਿਡ-19 ਟੀਕਾਕਰਨ ਮੁਹਿੰਮ ਸ਼ੁਰੂ
ਚੰਡੀਗੜ੍ਹ, 1 ਅਪ੍ਰੈਲ (ਭੁੱਲਰ): ਪੰਜਾਬ ਸਰਕਾਰ ਵਲੋਂ ਅੱਜ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਲਈ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸੂਬੇ ਭਰ ਵਿਚ ਅੱਜ 48,880 ਲਾਭਪਾਤਰੀਆਂ ਨੇ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ ਇਕ ਦਿਨ ਵਿਚ ਟੀਕਾ ਲਗਵਾਉਣ ਵਾਲਿਆਂ ਦੀ ਸੱਭ ਤੋਂ ਵੱਧ ਗਿਣਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 1,46,201 ਹੈਲਥ ਕੇਅਰ ਵਰਕਰ ਅਤੇ 2,13,305 ਮੋਹਰੀ ਕਤਾਰ ਵਾਲੇ ਵਰਕਰਾਂ ਨੂੰ ਪਹਿਲਾ ਟੀਕਾ ਲਗਾਇਆ ਗਿਆ। ਉਹਨਾਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਵਾਲੇ 4,51,029 ਯੋਗ ਵਿਅਕਤੀਆਂ ਨੇ ਪਹਿਲਾ ਟੀਕਾ ਲਗਵਾਇਆ ਅਤੇ ਕੁੱਲ 1,08,994 ਵਿਅਕਤੀਆਂ ਨੇ ਅੱਜ ਵੈਕਸੀਨ ਦੀ ਦੂਜੀ ਖੁਰਾਕ ਲਈ। ਉਹਨਾਂ ਕਿਹਾ ਕਿ ਤਰਜੀਹੀ ਸਮੂਹਾਂ ਦੇ ਟੀਕਾਕਰਨ ਵਿੱਚ ਤੇਜੀ ਲਿਆਉਣ ਲਈ ਅਪ੍ਰੈਲ ਮਹੀਨੇ ਵਿੱਚ ਹਫਤੇ ਦੇ ਸਾਰੇ (ਸੱਤ) ਦਿਨ ਸਮੇਤ ਗਜਟਿਡ ਛੁੱਟੀਆਂ ਵਾਲੇ ਦਿਨਾਂ ਵਿੱਚ ਵੀ ਟੀਕਾਕਰਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਸੂਬੇ ਦੀ ਐਫ਼.ਡੀ.ਆਰ. ’ਤੇ ਚਿੰਤਾ ਜ਼ਾਹਰ ਕਰਦੇ ਹੋਏ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਵਿਚ ਕਿਹਾ ਕਿ 80 ਫ਼ੀ ਸਦੀ ਤੋਂ ਵੱਧ ਮੌਤਾਂ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਹੁੰਦੀਆਂ ਹਨ। ਇਸ ਉਮਰ ਵਰਗ ਵਿਚ ਆਉਂਦੀ ਆਬਾਦੀ ਦੀ ਸੁਰੱÎਖਿਆ ਅਤੇ ਕੋਵਿਡ ਨਾਲ ਸਬੰਧਤ ਮੌਤ ਦਰ ਨੂੰ ਘਟਾਉਣ ਲਈ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਲਈ ਯੋਗ ਲਾਭਪਾਤਰੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।