ਵਿਰੋਧੀ ਧਿਰ ਨੇ ਦਿੱਲੀ ਚੋਣ ਨਾ ਲੜਨ ਦੇਣ ਲਈ ਹਰ ਸੰਭਵ ਯਤਨ ਕੀਤੇ ਪਰ ਹਾਈ ਕੋਰਟ ਨੇ
ਵਿਰੋਧੀ ਧਿਰ ਨੇ ਦਿੱਲੀ ਚੋਣ ਨਾ ਲੜਨ ਦੇਣ ਲਈ ਹਰ ਸੰਭਵ ਯਤਨ ਕੀਤੇ ਪਰ ਹਾਈ ਕੋਰਟ ਨੇ ਰਾਹਤ ਦਿਤੀ : ਸੁਖਬੀਰ ਸਿੰਘ ਬਾਦਲ
ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮਿ੍ਰਤਸਰ, 1 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ): ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਵਿਚ ਵਿਰੋਧੀ ਧਿਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੋਣਾਂ ਨਾ ਲੜਨ ਦੇਣ ਲਈ ਹਰ ਸੰਭਵ ਯਤਨ ਕੀਤੇ ਪਰ ਪ੍ਰਮਾਤਮਾ ਦੀ ਬਖ਼ਸ਼ਿਸ਼ ਨਾਲ ਮਾਨਯੋਗ ਹਾਈ ਕੋਰਟ ਨੇ ਰਾਹਤ ਦੇ ਦਿਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਤੇ ਕੇਜਰੀਵਾਲ ਸਰਕਾਰ ਨੇ ਪਾਰਟੀ ਗ਼ੈਰ-ਜਮਹੂਰੀ ਵਾਰ ਕੀਤਾ ਹੈ ਤਾਂ ਜੋ ਦਿੱਲੀ ਗੁਰਦੁਆਰਾ ਕਮੇਟੀ ’ਤੇ ਕਬਜ਼ਾ ਕੀਤਾ ਜਾ ਸਕੇ। 100 ਸਾਲ ਪੁਰਾਣੀ ਪਾਰਟੀ ਨੂੰ ਚੋਣਾਂ ਨਾ ਲੜਨ ਦੇਣ ਲਈ ਸਾਜ਼ਸ਼ ਕਰਨੀਆਂ ਠੀਕ ਨਹੀ।
ਸ਼੍ਰੋਮਣੀ ਕਮੇਟੀ ਵਲੋਂ ਆਰ.ਐਸ.ਐਸ. ਵਿਰੁਧ ਮਤਾ ਪੇਸ਼ ਕਰਨ ’ਤੇ ਸੁਖਬੀਰ ਬਾਦਲ ਨੇ ਕੋਈ ਵੀ ਟਿਪਣੀ ਦੇਣ ਤੋਂ ਇਨਕਾਰ ਕਰ ਦਿਤਾ ਹੈ ਕਿ ਉਹ ਧਾਰਮਕ ਮਾਮਲਿਆਂ ਵਿਚ ਦਖ਼ਲ ਅੰਦਾਜ਼ੀ ਨਹੀ ਕਰਦੇ।
ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਬੀਮਾਰੀ ਦੇ ਮੁੜ ਵਧਣ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਹਿਲਾਂ ਹੀ ਲੋਕਾਂ ਦਾ ਬਹੁਤ ਨੁਕਸਾਨ ਹੋ ਚੁੱਕਾ ਹੈ, ਕੀਮਤੀਆਂ ਜਾਨਾਂ ਜਾ ਚੁੱਕੀਆਂ ਹਨ ਤੇ ਸਮੂਹ ਕਾਰੋਬਾਰ ਠੱਪ ਹੋ ਗਏ ਹਨ, ਬੇਰੁਜ਼ਗਾਰੀ ਵੱਧ ਗਈ ਹੈ, ਲੱਖਾਂ ਲੋਕ ਨੌਕਰੀਆਂ ਤੋਂ ਵਾਂਝੇ ਹੋ ਗਏ ਹਨ। ਉਨ੍ਹਾਂ ਸਪੱਸ਼ਟ ਸੰਕੇਤ ਦਿਤਾ ਕਿ ਵਿਧਾਨ ਸਭਾ ਚੋਣਾਂ ਲਈ 117 ਸੀਟਾਂ ਲਈ ਉਮੀਦਵਾਰਾਂ ਨੇ ਤਿਆਰੀਆਂ ਕਸ ਲਈਆਂ ਹਨ।