ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ ਪੰਜ ਮੈਂਬਰ ਹਥਿਆਰਾਂ ਸਮੇਤ ਕਾਬੂ

ਏਜੰਸੀ

ਖ਼ਬਰਾਂ, ਪੰਜਾਬ

ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ ਪੰਜ ਮੈਂਬਰ ਹਥਿਆਰਾਂ ਸਮੇਤ ਕਾਬੂ

image

ਬਾਘਾ ਪੁਰਾਣਾ, 1 ਅਪ੍ਰੈਲ (ਸੰਦੀਪ ਬਾਘੇਵਾਲੀਆ) : ਪੁਲਿਸ ਵਲੋਂ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸੀ.ਆਈ.ਏ ਸਟਾਫ਼ ਬਾਘਾ ਪੁਰਾਣਾ ਦੇ ਲੁੱਟਾਂ ਖੋਹਾਂ ਦੀ ਯੋਜਨਾ ਬਣਾ ਰਹੇ ਗਿਰੋਹ 5 ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਬਾਘਾ ਪੁਰਾਣਾ ਪੁਲਿਸ ਵਲੋਂ ਪੰਜ ਕਥਿਤ ਦੋਸ਼ੀਆਂ ਵਿਰੁਧ ਮਾਮਲਾ ਦਰਜ ਕਰਨ ਦੇ ਬਾਅਦ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ ਨੇ ਦਸਿਆ ਕਿ ਡੀ.ਐਸ.ਪੀ ਪਰਸਨ ਸਿੰਘ ਅਤੇ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਜਦੋਂ ਇਲਾਕੇ ਵਿਚ ਗਸਤ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਚੰਨੂੰਵਾਲਾ ਨਹਿਰ ਦੇ ਨੇੜੇ ਬੰਦ ਪਏ ਪੁਰਾਣੇ ਘਰਾਟਾਂ ਦੇ ਕਮਰਿਆਂ ਵਿਚ ਰਮੇਸ਼, ਹਰਮੀਤ ਸਿੰਘ ਉਰਫ਼ ਬੀਤੀ, ਵੀਰੂ ਸਾਰੇ ਨਿਵਾਸੀ ਦਾਨੇਵਾਲਾ ਸੱਤਕੋਸੀ, ਦਲਜੀਤ ਸਿੰਘ ਨਿਵਾਸੀ ਪਿੰਡ ਬਕੈਣ ਵਾਲਾ, ਮਲਕੀਤ ਸਿੰਘ ਨਿਵਾਸੀ ਪਿੰਡ ਆਲਮਗੜ੍ਹ ਫ਼ਾਜ਼ਿਲਕਾ ਤੇਜ਼ਧਾਰ ਹਥਿਆਰਾਂ ਸਮੇਤ ਬੈਠੇ ਹਨ ਅਤੇ ਉਨ੍ਹਾਂ ਦੀ ਗੱਡੀ ਬਾਹਰ ਖੜ੍ਹੀ ਹੈ। ਉਕਤ ਸਾਰੇ ਇਲਾਕੇ ਵਿਚ ਲੁੱਟ ਖੋਹ ਦੀ ਕੋਈ ਵੱਡੀ ਯੋਜਨਾ ਬਣਾ ਰਹੇ ਹਨ, ਜੇਕਰ ਛਾਪਾਮਾਰੀ ਕੀਤੀ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ ਜਿਸ ’ਤੇ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਅਤੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਦੱਸੀ ਗਈ ਜਗ੍ਹਾ ’ਤੇ ਛਾਪੇਮਾਰੀ ਕੀਤੀ ਅਤੇ ਉਥੋਂ ਇਕ ਗੱਡੀ ਮਹਿੰਦਰਾ ਦੇ ਇਲਾਵਾ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਦੋ ਕਾਪੇ, ਬੇਸਬਾਲ, ਦੋ ਰਾਡਾਂ ਲੋਹੇ ਦੀਆਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਨੂੰ ਅੱਜ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਉਨ੍ਹਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿਤਾ ਗਿਆ। 
ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦਸਿਆ ਕਿ ਸਾਰੇ ਕਥਿਤ ਦੋਸ਼ੀਆਂ ਦਾ ਪੁਰਾਣਾ ਰਿਕਾਰਡ ਚੈਕ ਕਰਨ ’ਤੇ ਪਤਾ ਲੱਗਾ ਕਿ ਹਰਮੀਤ ਸਿੰਘ ਉਰਫ ਬੀਤੀ ਵਿਰੁਧ ਥਾਣਾ ਖੂਹੀਆਂ ਸਰਵਰ ਵਿਚ ਪਹਿਲਾਂ ਵੀ ਮਾਮਲਾ ਦਰਜ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਗਏ ਗਿਰੋਹ ਦੇ ਸਾਰੇ ਮੈਂਬਰਾਂ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਵਾਰਦਾਤਾਂ ਦੇ ਸੁਰਾਗ ਮਿਲਣ ਦੀ ਸੰਭਾਵਨਾ ਹੈ।
01 ਬਾਘਾ ਪੁਰਾਣਾ 03
ਕੈਪਸ਼ਨ :