ਔਰਤਾਂ ਅਤੇ ਬੱਚਿਆਂ ਦੇ ਸ਼ਕੀਤਕਰਨ ਲਈ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ: ਡਾ. ਬਲਜੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਨੇ 9 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਜ਼ੋਨਲ ਕਾਨਫਰੰਸ ਕਰਵਾਈ

Union Women and Child Development Ministry held zonal conference with nine states and UTs

 

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦੇਸ਼ ਦੀਆਂ ਔਰਤਾਂ ਅਤੇ ਬੱਚਿਆਂ ਦੇ ਸ਼ਕਤੀਕਰਨ ਦਾ ਟੀਚੇ ਹਾਸਲ ਕਰਨ ਲਈ ਕੇਂਦਰੀ ਸਹਾਇਤਾ ਪ੍ਰਾਪਤ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ 9 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਕਰਵਾਈ ਗਈ ਜ਼ੋਨਲ ਕਾਨਫਰੰਸ ਮੌਕੇ ਬੋਲਦਿਆਂ ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਅਤੇ ਬੱਚਿਆਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਲੋੜੀਂਦੇ ਹਨ ਅਤੇ ਸਿੱਖਿਆ ਸਮਾਜ ਦੇ ਇਨ੍ਹਾਂ ਵਰਗਾਂ ਨੂੰ ਆਤਮ ਨਿਰਭਰ ਤੇ ਸਸ਼ਕਤ ਬਣਾਉਣ ਲਈ ਇੱਕ ਮੋਹਰੀ ਭੂਮਿਕਾ ਨਿਭਾ ਸਕਦੀ ਹੈ।

Union Women and Child Development Ministry held zonal conference with nine states and UTs

ਉਨ੍ਹਾਂ ਕਿਹਾ ਕਿ ਹਿੰਸਾ ਅਤੇ ਬੇਇਨਸਾਫ਼ੀ ਚਿੰਤਾ ਦਾ ਮੁੱਖ ਵਿਸ਼ਾ ਹਨ, ਜੋ ਸਮੁੱਚੇ ਵਿਕਾਸ ਵਿੱਚ ਰੁਕਾਵਟ ਪੈਦਾ ਕਰਦੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਕੇਂਦਰੀ ਨੀਤੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅੜਿੱਕਾ ਡਾਹੁਣ ਵਾਲੀਆਂ ਸਾਰੀਆਂ ਸਮਾਜਿਕ ਊਣਤਾਈਆਂ ਨੂੰ ਦੂਰ ਕਰਨ ਦੇ ਲਿਹਾਜ਼ ਨਾਲ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

Union Women and Child Development Ministry held zonal conference with nine states and UTs

ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ, ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ (ਜਿਨ੍ਹਾਂ ਦੀ ਭਾਰਤ ਵਿੱਚ 67.7 ਫੀਸਦ ਆਬਾਦੀ ਹੈ) ਨੂੰ ਸ਼ਕਤੀਕਰਨ ਅਤੇ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਿਰੰਤਰ ਅਤੇ ਸਾਮਾਨ ਵਿਕਾਸ ਅਤੇ ਸੇਧਪੂਰਨ ਆਰਥਿਕ ਅਤੇ ਸਮਾਜਿਕ ਤਬਦੀਲੀਆਂ ਲਿਆਉਣ ਲਈ ਸੁਰੱਖਿਅਤ ਮਾਹੌਲ ਵਿੱਚ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।

Union Women and Child Development Ministry held zonal conference with nine states and UTs

ਸਮ੍ਰਿਤੀ ਇਰਾਨੀ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਲਈ ਰਾਜ ਦੀ ਕਾਰਵਾਈ ਵਿਚਲੇ ਖੱਪਿਆਂ ਨੂੰ ਦੂਰ ਕਰਨਾ ਅਤੇ ਲਿੰਗ ਸਮਾਨਤਾ ਅਤੇ ਬਾਲ ਕੇਂਦਰਿਤ ਕਾਨੂੰਨ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨਾ ਹੈ।