ਵਿਆਹ ਦੇ ਬੰਧਨ 'ਚ ਬੱਝੇ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ
ਸਮਾਗਮ ਵਿੱਚ ਮੁੱਖ ਮੰਤਰੀ ਦੀ ਮਾਂ ਅਤੇ ਪਤਨੀ ਸਮੇਤ ਪਹੁੰਚੇ ਮੰਤਰੀ
ਬਾਘਾ ਪੁਰਾਣਾ: ਮੋਗਾ ਦੇ ਬਾਘਾ ਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਅਪਲੋਡ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼ਿਮਲਾ ਦੇ ਕੁਫਰੀ ਵਿਖੇ ਵਿਆਹ ਸਮਾਗਮ ਕਰਵਾਇਆ ਗਿਆ।
ਇਹ ਵੀ ਪੜ੍ਹੋ: ਇਟਲੀ 'ਚ ਅੰਗਰੇਜ਼ੀ ਭਾਸ਼ਾ ਬੋਲਣ 'ਤੇ ਲੱਗ ਸਕਦੀ ਹੈ ਪਾਬੰਦੀ, PM ਜਾਰਜੀਓ ਮੇਲੋਨੀ ਦੀ ਪਾਰਟੀ ਵੱਲੋਂ ਸੰਸਦ ਵਿੱਚ ਬਿੱਲ ਪੇਸ਼
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅਮਨ ਅਰੋੜਾ, ਮੀਤ ਹੇਅਰ, ਚੇਤਨ ਸਿੰਘ ਜੋੜੇਮਾਜਰਾ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਨੂੰ ਲੈ ਕੇ ਰਾਜਸਥਾਨ ਦੇ CM ਗਹਿਲੋਤ ਦਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਸੀਐੱਮ ਭਗਵੰਤ ਮਾਨ ਨੇ ਦੂਜਾ ਵਿਆਹ ਕਰਵਾਇਆ ਹੈ। ਇਸ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਾਰਜ, ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਹਾਲ ਹੀ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਆਹ ਦੇ ਬੰਧਨ ਵਿੱਚ ਬੱਝ ਗਏ। ਇਸ ਤੋਂ ਇਲਾਵਾ ਫਿਰੋਜ਼ਪੁਰ ਸ਼ਹਿਰੀ ਤੋਂ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੀ ਦੂਜਾ ਵਿਆਹ ਕਰਵਾ ਲਿਆ ਹੈ।