ਰਾਜਪੁਰਾ 'ਚ ਸ਼ੁਰੂ ਹੋਈ ਕਣਕ ਦੀ ਖਰੀਦ
MLA ਨੀਨਾ ਮਿੱਤਲ ਨੇ ਕਿਹਾ - ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ, ਨਹੀਂ ਆਉਣ ਦਿਤੀ ਜਾਵੇਗੀ ਕੋਈ ਪ੍ਰੇਸ਼ਾਨੀ
ਰਾਜਪੁਰਾ : ਪੰਜਾਬ ਵਿੱਚ ਪਹਿਲਾ ਸ਼ਹਿਰ ਰਾਜਪੁਰਾ ਹੈ ਜਿੱਥੇ ਕਿ ਅੱਜ ਸਰਕਾਰੀ ਖਰੀਦ ਸਬੰਧੀ ਵਿਧਾਇਕਾ ਮੈਡਮ ਨੀਨਾ ਮਿੱਤਲ ਵਲੋਂ ਸ਼ੁਰੂਆਤ ਕੀਤੀ ਗਈ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ ਅਤੇ ਕਿਸੇ ਨੂੰ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਰ ਕੇ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਈ ਹੈ। ਗਿਰਦਾਵਰੀ ਕਰਵਾ ਕੇ 15 ਹਜ਼ਾਰ ਪ੍ਰਤੀ ਏਕੜ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ।
ਇਸ ਮੌਕੇ ਐਸਡੀਐਮ ਸੰਜੀਵ ਕੁਮਾਰ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਲਈ ਜ਼ਰੂਰਤ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਕੀਤੀ ਜਾਵੇਗੀ ਅਤੇ ਨਾਲ ਦੀ ਨਾਲ ਹੀ ਉਨ੍ਹਾਂ ਦੇ ਖਾਤਿਆਂ ਵਿਚ ਪੈਸੇ ਪਾਏ ਜਾਣਗੇ।