MP ਸੰਜੇ ਸਿੰਘ ਨੂੰ ਜ਼ਮਾਨਤ ਮਿਲਣ 'ਤੇ ਸੀਐਮ ਮਾਨ ਅਤੇ ਚੀਮਾ ਦਾ ਟਵੀਟ ,ਕਿਹਾ - "ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ"

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

AAP MP ਸੰਜੇ ਸਿੰਘ ਨੂੰ ਜ਼ਮਾਨਤ ਮਿਲਣ 'ਤੇ ਸੀਐਮ ਮਾਨ ਅਤੇ ਚੀਮਾ ਦਾ ਪਹਿਲਾ ਬਿਆਨ

file image

AAP MP Sanjay Singh : ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ ਮੰਗਲਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। 

CM ਮਾਨ ਨੇ ਟਵੀਟ 'ਚ ਲਿਖਿਆ, "ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਸੰਜੇ ਸਿੰਘ ਜੀ ਦੀ ਜ਼ਮਾਨਤ ਹੋਈ ਹੈ। ਸੱਚ ਦੱਬਿਆ ਤਾਂ ਜਾ ਸਕਦਾ ਹੈ ਪਰ ਸੱਚ ਕਦੇ ਮਰਦਾ ਨਹੀਂ, ਇਨਕਲਾਬ ਜ਼ਿੰਦਾਬਾਦ।"ਇਸ ਦੇ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੋਵੇਗੀ। ਉਨ੍ਹਾਂ ਟਵੀਟ 'ਚ ਕਿਹਾ ਹੈ ਕਿ ਸੰਜੇ ਸਿੰਘ ਜੀ ਨੂੰ ਅੱਜ ਮਾਨਯੋਗ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਆਪ ਦੇ ਸਿਪਾਹੀ ਨੂੰ ਇਸ ਇਨਸਾਫ ਲਈ ਨਿਆਂਪਾਲਿਕਾ ਦੇ ਧੰਨਵਾਦੀ ਹਾਂ। 

 

ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੂੰ ਪੁੱਛਿਆ ਕਿ ਕੀ ਸੰਜੇ ਸਿੰਘ ਨੂੰ ਕੁਝ ਹੋਰ ਸਮੇਂ ਲਈ ਹਿਰਾਸਤ ਵਿੱਚ ਰੱਖਣ ਦੀ ਲੋੜ ਹੈ? ਈਡੀ ਨੇ ਇਸ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ।

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 'ਆਪ' ਨੇਤਾ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ 4 ਅਕਤੂਬਰ 2023 ਨੂੰ ਇਸ ਮਾਮਲੇ ਵਿੱਚ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਇਸ ਸਾਲ ਜਨਵਰੀ ਵਿਚ ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਆਪਣੀ ਚਾਰਜਸ਼ੀਟ ਵਿਚ ਸੰਜੇ ਸਿੰਘ ਦਾ ਨਾਮ ਸ਼ਾਮਲ ਕੀਤਾ ਸੀ।