Ludhiana News : ਲੁਧਿਆਣਾ 'ਚ 'ਆਪ' ਨੇ ਕੀਤਾ ਵੱਡਾ ਇਕੱਠ, ਨਸ਼ਿਆ ਵਿਰੁਧ ਕੱਢੀ ਗਈ ਜਾਗਰੂਕਤਾ ਰੈਲੀ
Ludhiana News : CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ਰੈਲੀ ਨੂੰ ਦਿਖਾਈ ਹਹੀ ਝੰਡੀ, ਅਮਨ ਅਰੋੜਾ, ਮਨੀਸ਼ ਸਿਸੋਦੀਆ ਵੀ ਰਹੇ ਮੌਜੂਦ
Ludhiana News in Punjabi : ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨੁਸ਼ਿਆ ਵਿਰੁੱਧ ਦੇ ਤਹਿਤ ਅੱਜ ਲੁਧਿਆਣਾ ਦੇ ਆਰਤੀ ਚੌਂਕ ਤੋਂ ਲੈ ਕੇ ਫੁਹਾਰਾਂ ਚੌਂਕ ਤੱਕ ਨਸ਼ਿਆਂ ਦੇ ਵਿਰੋਧ ਜਾਗਰੂਕਤਾ ਰੈਲੀ ਕੱਢੀ ਜਾ ਰਹੀ ਹੈ। ਇਸ ਮੌਕੇ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਦੌਰਾਨ CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁਕਾਈ।
ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਰੈਲੀ ਨੂੰ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਪੰਜਾਬ ‘ਆਪ’ ਪ੍ਰਧਾਨ ਅਮਨ ਅਰੋੜਾ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਇਸ ਜਾਗਰੂਕਤਾ ਰੈਲੀ ਦੇ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ।
(For more news apart from AAP holds big gathering in Ludhiana, awareness rally against drugs News in Punjabi, stay tuned to Rozana Spokesman)