Ajnala News : ਦੁਖ਼ਦਾਈ ਖ਼ਬਰ : ਅਜਨਾਲਾ ’ਚ ਨਵਵਿਆਹਤਾ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Ajnala News : ਪੁਲਿਸ ਨੇ ਲੜਕੀ ਦੇ ਪਤੀ, ਸੱਸ ਅਤੇ ਨਨਾਣ ’ਤੇ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਸ਼ੁਰੂ
Ajnala News in Punjabi : ਅਜਨਾਲਾ ਦੇ ਪਿੰਡ ਦਿਆਲ ਭੱਟੀ ਵਿਖੇ 26 ਸਾਲਾ ਨਵਵਿਆਹਤਾ ਨੂੰ ਸਹੁਰਿਆਂ ਵੱਲੋਂ ਫ਼ਾਹਾ ਦੇ ਕੇ ਮਾਰਨ ਦੀ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ, ਜਿੱਥੇ ਕਰੀਬ ਦੋ ਮਹੀਨੇ ਪਹਿਲਾਂ ਰਮਨਦੀਪ ਕੌਰ ਦਾ ਵਿਆਹ ਮਨਮੋਹਨ ਸਿੰਘ ਨਾਮ ਦੇ ਲੜਕੇ ਨਾਲ ਹੋਇਆ ਸੀ। ਮਨਮੋਹਨ ਸਿੰਘ ਕੈਨੇਡਾ ਤੋਂ ਆਇਆ ਸੀ ਅਤੇ ਵਿਆਹ ਤੋਂ ਬਾਅਦ ਰਮਨਦੀਪ ਕੌਰ ਦੇ ਨਾਲ ਉਸ ਦੇ ਸਹੁਰੇ ਪਰਿਵਾਰ ਵੱਲੋਂ ਲੜਾਈ ਝਗੜਾ ਕੀਤਾ ਜਾਂਦਾ ਸੀ, ਜਿਸ ਤੋਂ ਬਾਅਦ ਅਚਾਨਕ ਲੜਕੀ ਦੇ ਪਰਿਵਾਰ ਨੂੰ ਫ਼ੋਨ ਕੀਤਾ ਕਿ ਉਹਨਾਂ ਦੀ ਲੜਕੀ ਨੂੰ ਕੁਝ ਹੋ ਗਿਆ ਹੈ। ਜਿਸ ਤੋਂ ਬਾਅਦ ਜਦੋਂ ਪਰਿਵਾਰ ਨੇ ਆ ਕੇ ਆਪਣੀ ਲੜਕੀ ਨੂੰ ਦੇਖਿਆ ਨਾ ਉਸ ਦੇ ਗਲੇ ’ਤੇ ਨਿਸ਼ਾਨ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
ਇਸ ਸਬੰਧੀ ਮ੍ਰਿਤਕ ਲੜਕੀ ਰਮਨਦੀਪ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਹੋਇਆ ਸੀ ਅਤੇ ਜਿਸ ਤੋਂ ਬਾਅਦ ਅਕਸਰ ਹੀ ਉਸ ਦੀ ਨਨਾਣ ਉਸ ਨਾਲ ਲੜਾਈ ਝਗੜਾ ਕਰਦੀ ਸੀ ਅਤੇ ਉਨਾਂ ਨੂੰ ਹੁਣ ਫ਼ੋਨ ਆਇਆ ਕਿ ਉਹਨਾਂ ਦੀ ਲੜਕੀ ਨੂੰ ਕੁਝ ਹੋ ਗਿਆ ਹੈ। ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਹਨਾਂ ਦੀ ਲੜਕੀ ਦੇ ਗਲੇ ’ਤੇ ਨਿਸ਼ਾਨ ਸੀ ਅਤੇ ਉਨ੍ਹਾਂ ਦੇ ਜਵਾਈ ਮਨਮੋਹਨ ਸਿੰਘ ਨੇ ਕਿਹਾ ਕਿ ਹਾਂ ਉਸ ਨੇ ਹੀ ਆਪਣੀ ਪਤਨੀ ਨੂੰ ਮਾਰਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦਿੱਤੀ। ਲੜਕੀ ਦੇ ਪਰਿਵਾਰ ਨੇ ਕਿਹਾ ਕਿ ਜਲਦ ਤੋਂ ਜਲਦ ਪੁਲਿਸ ਇਸ ਮਾਮਲੇ ’ਤੇ ਬਣਦੀ ਕਾਨੂੰਨੀ ਕਾਰਵਾਈ ਕਰੇ।
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਨਮੋਹਨ ਸਿੰਘ ਅਤੇ ਲੜਕੀ ਦੀ ਸੱਸ ਅਤੇ ਨਨਾਣ ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਅਤੇ ਮ੍ਰਿਤਕ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
(For more news apart from Newlywed commits suicide by hanging in Ajnala News in Punjabi, stay tuned to Rozana Spokesman)