Punjabi Death in Italy TarnTaran News: ਪੰਜਾਬੀ ਨੌਜਵਾਨ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬੂਹ ਨਾਲ ਸਬੰਧਿਤ ਸੀ ਨੌਜਵਾਨ
Punjabi Death in Italy TarnTaran News in punjabi
ਚੰਗੇ ਭਵਿੱਖ ਲਈ ਵਿਦੇਸ਼ ਗਏ ਨੌਜਵਾਨਾਂ ਨਾਲ ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹਰ ਰੋਜ਼ ਨੌਜਵਾਨ ਵਿਦੇਸ਼ਾਂ ਵਿਚ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਇਟਲੀ ਤੋਂ ਸਾਹਮਣੇ ਆ ਰਹੀ ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਗੁਰਮੇਜ ਸਿੰਘ (40 ਸਾਲ) ਪੁੱਤਰ ਜੱਸਾ ਸਿੰਘ ਵਾਸੀ ਬੂਹ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਨੌਜਵਾਨ ਪਿਛਲੇ ਲਗਭਗ 20 ਸਾਲ ਤੋਂ ਇਟਲੀ ਵਿਚ ਰਹਿ ਰਿਹਾ ਸੀ।
ਇਹ ਦੁਖਦਾਈ ਖ਼ਬਰ ਦਿੰਦਿਆਂ ਮ੍ਰਿਤਕ ਗੁਰਮੇਜ ਸਿੰਘ ਦੇ ਦੋਸਤ ਜੁਗਰਾਜ ਸਿੰਘ ਸੰਧੂ ਨੇ ਦੱਸਿਆ ਕਿ ਗੁਰਮੇਜ ਸਿੰਘ ਪਿਛਲੇ 20 ਸਾਲ ਤੋਂ ਇਟਲੀ ਵਿਚ ਰਹਿ ਰਿਹਾ ਸੀ ਕਿ ਬੀਤੀ ਰਾਤ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦਾ ਦਿਹਾਂਤ ਹੋ ਗਿਆ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।